Monday, February 9, 2026
spot_img

ਰਾਣਾ ਬਲਾਚੌਰੀਆ ਕਤਲ ਮਾਮਲਾ : ਪੁਲਿਸ ਨੇ ਮਾਸਟਰਮਾਈਂਡ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

Must read

ਰਾਣਾ ਬਲਾਚੌਰੀਆ ਕੇਸ ਵਿਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕਤਲਕਾਂਡ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਿਸ ਅਧਿਕਾਰੀਆਂ ਦੀ ਮੁਸ਼ਤੈਦੀ ਕਰਕੇ 24 ਘੰਟਿਆਂ ਦੇ ਅੰਦਰ ਹੱਲ ਕਰ ਲਿਆ ਗਿਆ ਹੈ। ਅਸ਼ਵਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਨੂੰ ਬਲਾਚੌਰੀਆ ਕਤਲਕਾਂਡ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ। ਅਸ਼ਵਿੰਦਰ ਤਰਨਤਾਰਨ ਦਾ ਰਹਿਣ ਵਾਲਾ ਹੈ ।

ਦੱਸ ਦੇਈਏ ਕਿ ਇਸੇ ਮਾਮਲੇ ਵਿਚ ਹੀ ਮੋਹਾਲੀ ਤੇ ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਵੱਡਾ ਐਨਕਾਊਂਟਰ ਕੀਤਾ ਗਿਆ ਹੈ। ਬਲਾਚੌਰੀਆ ਕਤਲ ਮਾਮਲੇ ‘ਚ ਪੁਲਿਸ ਨੇ 2 ਸ਼ੂਟਰਾਂ ਦਾ ਐਨਕਾਊਂਟਰ ਕੀਤਾ ਹੈ। ਸੂਤਰਾਂ ਮੁਤਾਬਕ ਇੱਕ ਸ਼ੂਟਰ ਦੇ ਮਾਰੇ ਜਾਣ ਦੀ ਖਬਰ ਹੈ ਤੇ 2 ਪੁਲਿਸ ਮੁਲਾਜ਼ਮਾਂ ਦੇ ਗੋਲੀਆਂ ਲੱਗੀਆਂ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article