ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋਣ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਪਹੁੰਚ ਕੇ ਪ੍ਰੈੱਸ ਕਾਨਫਰੰਸ ਕੀਤੀ। ਕਾਂਗਰਸ ਛੱਡਣ ਦੇ ਸਵਾਲ ‘ਤੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਾਂਗਰਸ ਤਾਂ ਸਰਦਾਰ ਬੇਅੰਤ ਸਿੰਘ ਦੀ ਦੇਣ ਸੀ ਅਤੇ ਹੁਣ ਤਾਂ ਉਹ ਕਾਂਗਰਸ ਰਹੀ ਹੀ ਨਹੀਂ”
ਇਸ ਦੇ ਨਾਲ ਹੀ ਬਿੱਟੂ ਨੇ ਕਿਹਾ ਕਿ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦਾ ਕਾਰਨ ਇਹ ਹੈ ਕਿ ਜਦੋਂ ਭਾਜਪਾ ਨੇ ਫੈਸਲਾ ਕੀਤਾ ਸੀ ਕਿ ਉਹ ਇਕੱਲੇ ਹੀ ਚੋਣ ਲੜਨਗੇ ਤਾਂ ਇਸੇ ਕਾਰਨ ਉਹ ਭਾਜਪਾ ‘ਚ ਸ਼ਾਮਲ ਹੋਏ ਹਨ। ਮੋਦੀ ਸਰਕਾਰ ਨੇ ਪੰਜਾਬ ‘ਚ ਕਰਤਾਰਪੁਰ ਦਾ ਰਾਹ ਖੋਲ੍ਹ ਦਿੱਤਾ ਹੈ। ਮੋਦੀ ਸਰਕਾਰ ਵੱਲੋਂ ਵੀਰ ਬਾਲ ਦਿਵਸ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਸਿੱਖਾਂ ਦਾ ਮਾਣ ਵਧਿਆ ਹੈ।