ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਇੱਕ ਚੋਣ ਮੀਟਿੰਗ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਲੁਧਿਆਣਾ ਵਿੱਚ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਇਸ ਚੋਣ ਮੈਦਾਨ ਵਿੱਚ ਉਨ੍ਹਾਂ ਦਾ ਮੁਕਾਬਲਾ ਕਿਸੇ ਹੋਰ ਨਾਲ ਨਹੀਂ ਸਗੋਂ ਇਸ ਮਹਾਂਗਠਜੋੜ ਨਾਲ ਹੈ ਦੇ ਸਾਹਮਣੇ ਬੇਨਕਾਬ ਕਰਨਗੇ।
ਰਾਜਾ ਵੜਿੰਗ ਨੇ ਕਿਹਾ ਕਿ ਲੁਧਿਆਣਾ ‘ਚ ਕਾਂਗਰਸ ‘ਭਾਜਪਾ-ਆਪ-ਅਕਾਲੀ ਮਹਾਗਠਜੋੜ’ ਵਿਰੁੱਧ ਲੜ ਰਹੀ ਹੈ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨਾਲ ਦੋਸਤੀ ਕਿਸੇ ਤੋਂ ਲੁਕੀ ਨਹੀਂ ਹੈ ਅਤੇ ਬਿੱਟੂ ਦੀ ਮਦਦ ਕਰਨ ਲਈ ‘ਆਪ’ ਨੇ ਲੁਧਿਆਣਾ ਤੋਂ ਹੁਣ ਤੱਕ ਦੇ ਸਭ ਤੋਂ ਕਮਜ਼ੋਰ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸੇ ਤਰ੍ਹਾਂ ਭਾਜਪਾ ਅਤੇ ਅਕਾਲੀਆਂ ਵਿੱਚ ਪਹਿਲਾਂ ਹੀ ਅੰਦਰੂਨੀ ਗਠਜੋੜ ਚੱਲ ਰਿਹਾ ਹੈ। ਇਸ ਤਰ੍ਹਾਂ ਭਾਜਪਾ, ‘ਆਪ’ ਅਤੇ ਅਕਾਲੀਆਂ ਵਿਚਕਾਰ ਮਹਾਗਠਜੋੜ ਦਾ ਰਸਤਾ ਸਾਫ਼ ਹੋ ਗਿਆ ਹੈ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨਾਲ ਦੋਸਤੀ ਕਿਸੇ ਤੋਂ ਲੁਕੀ ਨਹੀਂ ਹੈ ਅਤੇ ਬਿੱਟੂ ਦੀ ਮਦਦ ਕਰਨ ਲਈ ‘ਆਪ’ ਨੇ ਲੁਧਿਆਣਾ ਤੋਂ ਹੁਣ ਤੱਕ ਦੇ ਸਭ ਤੋਂ ਕਮਜ਼ੋਰ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸੇ ਤਰ੍ਹਾਂ ਭਾਜਪਾ ਅਤੇ ਅਕਾਲੀਆਂ ਵਿੱਚ ਪਹਿਲਾਂ ਹੀ ਅੰਦਰੂਨੀ ਗਠਜੋੜ ਚੱਲ ਰਿਹਾ ਹੈ। ਇਸ ਤਰ੍ਹਾਂ ਭਾਜਪਾ, ‘ਆਪ’ ਅਤੇ ਅਕਾਲੀਆਂ ਵਿਚਕਾਰ ਮਹਾਗਠਜੋੜ ਦਾ ਰਸਤਾ ਸਾਫ਼ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਵਿਰੁੱਧ ਕਾਂਗਰਸ ਦੀਆਂ ਵੋਟਾਂ ਨੂੰ ਵੰਡਣ ਲਈ ਤਿੰਨੋਂ ਪਾਰਟੀਆਂ ਇਕੱਠੀਆਂ ਹੋਈਆਂ ਹਨ ਪਰ ਇਹ ਉਨ੍ਹਾਂ ਦੀ ਵੱਡੀ ਭੁੱਲ ਹੈ ਅਤੇ ਇਸ ਦਾ ਅਹਿਸਾਸ ਉਨ੍ਹਾਂ ਨੂੰ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਣ ‘ਤੇ ਹੋਵੇਗਾ।
ਰਾਜਾ ਵੜਿੰਗ ਨੇ ਕਿਹਾ ਕਿ ਲੁਧਿਆਣਾ ਦੇ ਲੋਕ ਲਗਾਤਾਰ ਕਾਂਗਰਸ ਦਾ ਝੰਡਾ ਲਹਿਰਾ ਰਹੇ ਹਨ। ਪਹਿਲਾਂ 2009, ਫਿਰ 2014 ਅਤੇ 2019 ਅਤੇ ਹੁਣ 2024 ਵਿੱਚ ਇਤਿਹਾਸ ਦੁਹਰਾਇਆ ਜਾਵੇਗਾ। ਰਾਜਾ ਵੜਿੰਗ ਨੇ ਭਾਜਪਾ ਦੇ ਰਵਨੀਤ ਬਿੱਟੂ ‘ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਇਸ ਨਾਲ ਕੁਝ ਲੋਕਾਂ ਦੀ ਝੂਠੀ ਹਉਮੈ ਵੀ ਟੁੱਟ ਜਾਵੇਗੀ, ਜੋ ਆਪਣੇ ਆਪ ਨੂੰ ਪਾਰਟੀ ਤੋਂ ਵੱਡਾ ਸਮਝਣ ਲੱਗ ਪਏ ਹਨ।