Saturday, September 28, 2024
spot_img

ਰਿਸ਼ਵਤ ਲੈਂਦਿਆਂ ਪਟਵਾਰੀ ਜਦੋਂ ਚੜਿਆ ਵਿਜੀਲੈਂਸ ਅੜਿੱਕੇ, ਦੇਖੋ ਕਿੰਨੀ ਰਕਮ ਦੀ ਕਰ ਰਿਹਾ ਸੀ ਮੰਗ

Must read

ਚੰਡੀਗੜ੍ਹ, 28 ਸਤੰਬਰ : ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰੀ ਹਰ ਰੋਜ਼ ਫੜ ਰਹੀ, ਪਰ ਫਿਰ ਵੀ ਭ੍ਰਿਸ਼ਟਾਚਾਰੀ ਬਾਜ਼ ਨਹੀਂ ਆ ਰਹੇ। ਇਸੇ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ ਦੇ ਵਸਨੀਕ ਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਕੋਲ 25 ਏਕੜ ਜ਼ਮੀਨ ਹੈ। ਜਿਸ ਵਿੱਚੋਂ ਸਾਢੇ 8 ਏਕੜ ਜ਼ਮੀਨ ਲਈ ਸਿੰਚਾਈ ਵਾਸਤੇ ਪਹਿਲਾਂ ਹੀ ਨਹਿਰੀ ਪਾਣੀ ਅਲਾਟ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਲਈ ਸਿੰਚਾਈ ਵਾਸਤੇ ਨਹਿਰੀ ਪਾਣੀ ਅਲਾਟ ਕਰਨ ਬਦਲੇ ਉਕਤ ਪਟਵਾਰੀ ਕਰਮਜੀਤ ਸਿੰਘ ਉਸ ਤੋਂ 2,600 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਿਸ਼ਵਤ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਪਟਵਾਰੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article