ਦਿ ਸਿਟੀ ਹੈੱਡ ਲਾਈਨਸ
ਕੈਨੇਡਾ ਦੀ ਟਰੂਡੋ ਸਰਕਾਰ ਨੇ ਰਿਹਾਇਸ਼ੀ ਸੰਕਟ ਨੂੰ ਲੈਕੇ ਸਰਕਾਰ ਦਾ ਵੱਡਾ ਫ਼ੈਸਲਾ ਲਿਆ ਹੈ। ਕੈਨੇਡੀਅਨ ਹਾਊਸਿੰਗ ਦੀ ਮਾਲਕੀ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸਰਕਾਰ ਦੇ ਫੈਸਲੇ ਅਨੁਸਾਰ ਹੁਣ ਕੈਨੇਡਾ ‘ਚ ਘਰ ਖਰੀਦਣ ਦੇ ਚਾਹਵਾਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਾਣਕਾਰੀ ਅਨੁਸਾਰ ਸਰਕਾਰ ਨੇ ਕੈਨੇਡੀਅਨ ਹਾਊਸਿੰਗ ਦੀ ਵਿਦੇਸ਼ੀ ਮਾਲਕੀ ‘ਤੇ ਲੱਗੀ ਪਾਬੰਦੀ ਨੂੰ ਦੋ ਸਾਲ ਲਈ ਵਧਾ ਦਿੱਤਾ ਹੈ। ਇਸ ਬਾਰੇ ਕੈਨੇਡਾ ਸਰਕਾਰ ਕਹਿ ਰਹੀ ਹੈ ਕਿ ਉਹ ਕੈਨੇਡਾ ਦੇ ਲੋਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨਾ ਚਾਹੁੰਦੀ ਹੈ। ਜਿਸ ਕਾਰਨ ਉਨ੍ਹਾਂ ਵਲੋਂ ਅਜਿਹਾ ਫੈਸਲਾ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਕੈਨੇਡਾ ‘ਚ ਘਰਾਂ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋਣ ਕਾਰਨ ਉੱਥੇ ਦੇ ਲੋਕ ਘਰ ਬਣਾਉਣ ਦੇ ਸਮਰੱਥ ਨਹੀਂ ਹਨ। ਕਿਸੇ ਵੀ ਕਾਰਨ ਕਰਕੇ, ਕੈਨੇਡਾ ਵਿੱਚ ਜਾਇਦਾਦ ਖਰੀਦਣ ਵਾਲੇ ਵਿਦੇਸ਼ੀਆਂ ‘ਤੇ ਪਾਬੰਦੀਆਂ ਲਗਾਈਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਕੈਨੇਡਾ ਦੀ ਟਰੂਡੋ ਸਰਕਾਰ ਨੇ ਸਾਲ 2023 ‘ਚ ਹੀ ਵਿਦੇਸ਼ੀਆਂ ‘ਤੇ ਦੇਸ਼ ‘ਚ ਜਾਇਦਾਦ ਖਰੀਦਣ ‘ਤੇ ਪਾਬੰਦੀ ਲਗਾ ਦਿੱਤੀ ਸੀ। ਜਿਸ ਦਾ ਕਾਰਨ ਦੇਸ਼ ਵਿੱਚ ਵਿਦੇਸ਼ੀਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਨੂੰ ਮੰਨਿਆ ਜਾ ਰਿਹਾ ਹੈ। ਸਰਕਾਰ ਨੂੰ ਇਸ ਗੱਲ ਦੀ ਚਿੰਤਾ ਹੈ ਕਿ ਦੇਸ਼ ਦੀ ਲਗਾਤਾਰ ਵਧ ਰਹੀ ਆਬਾਦੀ ਕਾਰਨ ਇੱਥੇ ਆਉਣ ਵਾਲੇ ਅਤੇ ਜਾਇਦਾਦ ਖਰੀਦਣ ਵਾਲੇ ਵਿਦੇਸ਼ੀ ਲੋਕਾਂ ਨੂੰ ਘੱਟ ਦਰਾਂ ‘ਤੇ ਘਰ ਮੁਹੱਈਆ ਕਰਵਾਉਣ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਜਿਸ ਕਾਰਨ ਸਰਕਾਰ ਵੱਲੋਂ ਅਜਿਹਾ ਫੈਸਲਾ ਲਿਆ ਗਿਆ ਹੈ।