ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਰੇਖਾ ਗੁਪਤਾ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਰੇਖਾ ਗੁਪਤਾ 20 ਫਰਵਰੀ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
ਤੁਹਾਨੂੰ ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਵਿੱਚ ਭਾਜਪਾ ਵਿਧਾਇਕ ਦਲ ਦੀ ਨੇਤਾ ਰੇਖਾ ਗੁਪਤਾ ਨੇ ਰਾਜ ਨਿਵਾਸ ਵਿਖੇ ਉਪ ਰਾਜਪਾਲ ਵੀ.ਕੇ. ਸਕਸੈਨਾ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਦੀ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਲੈਫਟੀਨੈਂਟ ਗਵਰਨਰ ਨੇ ਦਾਅਵਾ ਸਵੀਕਾਰ ਕਰ ਲਿਆ ਅਤੇ ਉਨ੍ਹਾਂ ਨੂੰ ਨਵੀਂ ਸਰਕਾਰ ਬਣਾਉਣ ਦਾ ਸੱਦਾ ਦਿੱਤਾ।