Thursday, November 21, 2024
spot_img

ਰੇਲਵੇ ਨੇ ਮਨਜ਼ੂਰ ਕੀਤਾ ਵਿਨੇਸ਼ ਫੋਗਾਟ ਅਤੇ ਬਜਰੰਗ ਪੁਨੀਆ ਦਾ ਅਸਤੀਫ਼ਾ

Must read

ਭਾਰਤੀ ਰੇਲਵੇ ਨੇ ਸੋਮਵਾਰ ਨੂੰ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੇ ਅਸਤੀਫੇ ਸਵੀਕਾਰ ਕਰ ਲਏ ਹਨ। ਸ਼ੁੱਕਰਵਾਰ ਨੂੰ ਕਾਂਗਰਸ ‘ਚ ਸ਼ਾਮਲ ਹੋਣ ਤੋਂ ਪਹਿਲਾਂ ਦੋਵੇਂ ਪਹਿਲਵਾਨਾਂ ਨੇ ਰੇਲਵੇ ਦੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਤੁਰੰਤ ਬਾਅਦ, ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਜੁਲਾਨਾ ਤੋਂ ਵਿਨੇਸ਼ ਨੂੰ ਟਿਕਟ ਦੇ ਦਿੱਤੀ ਅਤੇ ਬਜਰੰਗ ਪੂਨੀਆ ਨੂੰ ਆਪਣੇ ਕਿਸਾਨ ਵਿੰਗ ਵਿੱਚ ਸ਼ਾਮਲ ਕੀਤਾ।

ਵਿਨੇਸ਼ ਫੋਗਾਟ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਉਸ ਲਈ ਚੋਣ ਲੜਨ ਦਾ ਰਾਹ ਪੂਰੀ ਤਰ੍ਹਾਂ ਸਾਫ਼ ਹੋ ਗਿਆ ਹੈ। ਜੇਕਰ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਾ ਕੀਤਾ ਗਿਆ ਹੁੰਦਾ ਤਾਂ ਵਿਨੇਸ਼ ਫੋਗਾਟ ਚੋਣ ਦੌੜ ‘ਚ ਉਤਰਦੀ ਤਾਂ ਸੰਕਟ ਪੈਦਾ ਹੋ ਸਕਦਾ ਸੀ, ਕਾਨੂੰਨ ਕਹਿੰਦਾ ਹੈ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਅਹੁਦੇ ‘ਤੇ ਹੈ ਅਤੇ ਉਹ ਚੋਣ ਲੜਨਾ ਚਾਹੁੰਦਾ ਹੈ ਤਾਂ ਸਭ ਤੋਂ ਪਹਿਲਾਂ ਉਸ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਅਤੇ ਵਿਭਾਗ ਤੋਂ NOC ਲੈਣੀ ਹੋਵੇਗੀ।

ਨਾਮਾਂਕਨ ਦੇ ਸਮੇਂ, ਦਸਤਾਵੇਜ਼ ਦੇ ਨਾਲ ਐਨਓਸੀ ਵੀ ਨੱਥੀ ਕਰਨੀ ਪੈਂਦੀ ਹੈ, ਤਾਂ ਹੀ ਰਿਟਰਨਿੰਗ ਅਫਸਰ ਅਰਜ਼ੀ ਨੂੰ ਸਵੀਕਾਰ ਕਰੇਗਾ। ਹਰਿਆਣਾ ਵਿੱਚ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਲਈ ਨਾਮਜ਼ਦਗੀਆਂ ਦਾ ਦੌਰ ਚੱਲ ਰਿਹਾ ਹੈ। ਇਸ ਦੀ ਆਖਰੀ ਤਰੀਕ 12 ਸਤੰਬਰ ਹੈ, ਜਿਸ ਤੋਂ ਠੀਕ ਪਹਿਲਾਂ ਵਿਨੇਸ਼ ਫੋਗਾਟ ਲਈ ਇਹ ਰਾਹਤ ਦੀ ਖਬਰ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article