ਦੇਰ ਰਾਤ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੋਮਵਾਰ ਸਵੇਰੇ 5:30 ਵਜੇ ਸ਼ਹਿਰ ਦੇ ਅੰਦਰੂਨੀ ਇਲਾਕੇ ਬਾਗ ਵਾਲੀ ਗਲੀ ਵਿੱਚ ਇੱਕ ਦੋ ਮੰਜ਼ਿਲਾ ਖਸਤਾ ਹਾਲਤ ਇਮਾਰਤ ਡਿੱਗ ਗਈ। ਇਮਾਰਤ ਢਹਿਣ ਕਾਰਨ ਮਲਬਾ ਸੜਕ ‘ਤੇ ਫੈਲ ਗਿਆ, ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਲੁਧਿਆਣਾ ਦੇ ਦਮੋਰੀਆ ਪੁੱਲ ਕੋਲ ਕੰਧ ਡਿੱਗਣ ਨਾਲ ਥੱਲੇ ਖੜੀਆਂ ਗੱਡੀਆਂ ਨੂੰ ਕਾਫੀ ਨੁਕਸਾਨ ਹੋਇਆ ਹੈ।
ਧਿਆਨ ਦੇਣ ਯੋਗ ਹੈ ਕਿ ਇਸ ਇਮਾਰਤ ਦੇ ਇੱਕ ਹਿੱਸੇ ਵਿੱਚ ਪੰਜ ਮੰਜ਼ਿਲਾ ਸ਼ਾਪਿੰਗ ਕੰਪਲੈਕਸ ਅਤੇ ਬੇਸਮੈਂਟ ਵੀ ਬਣਾਇਆ ਗਿਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਤੰਗ ਬਾਜ਼ਾਰਾਂ ਵਿੱਚ ਕਈ ਮੰਜ਼ਿਲਾ ਇਮਾਰਤਾਂ ਅਤੇ ਕੰਪਲੈਕਸ ਗੈਰ-ਕਾਨੂੰਨੀ ਤੌਰ ‘ਤੇ ਬਣਾਏ ਗਏ ਹਨ, ਪਰ ਵਿਭਾਗ ਦੀ ਲਾਪਰਵਾਹੀ ਕਾਰਨ ਇਹ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਫਿਲਹਾਲ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ, ਪਰ ਇਸ ਘਟਨਾ ਨੇ ਪ੍ਰਸ਼ਾਸਨਿਕ ਲਾਪਰਵਾਹੀ ‘ਤੇ ਸਵਾਲ ਜ਼ਰੂਰ ਖੜ੍ਹੇ ਕੀਤੇ ਹਨ।