ਦਿ ਸਿਟੀ ਹੈੱਡਲਾਈਨਸ
ਲੁਧਿਆਣਾ, 18 ਜਨਵਰੀ: ਕੇਂਦਰ ਸਰਕਾਰ ਦੇ ਹਿੱਟ ਐਂਡ ਰਨ ਕਾਨੂੰਨ ਅਤੇ ਟੋਲ ਪਲਾਜ਼ਾ ਵਲੋਂ ਕਮਰਸ਼ੀਅਲ ਪਾਸ ਨੂੰ ਬੰਦ ਕਰਨ ਦੇ ਵਿਰੋਧ ‘ਚ ਅੱਜ ਟਰਾਂਸਪੋਰਟਰਾਂ ਵੱਲੋਂ ਲਾਡੋਵਾਲ ਟੋਲ ਪਲਾਜ਼ਾ ‘ਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਗਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਟੋਲ ਪਲਾਜ਼ਾ ਨੂੰ ਮੁਕੰਮਲ ਤੌਰ ਤੇ ਬੰਦ ਕਰਵਾ ਦੇਣਗੇ। ਕੇਂਦਰ ਸਰਕਾਰ ਦੇ ਹਿੱਟ ਐਂਡ ਰਨ ਕਾਨੂੰਨ ਦੇ ਖਿਲਾਫ਼ ਕੁਝ ਦਿਨ ਪਹਿਲਾਂ ਵੀ ਡਰਾਈਵਰਾਂ ਨੇ ਹੜਤਾਲ ਕਰਕੇ ਪੂਰੇ ਪੰਜਾਬ ਵਿੱਚ ਚੱਕ ਜਾਮ ਕੀਤਾ ਸੀ।