Tuesday, June 3, 2025
spot_img

ਲੁਧਿਆਣਾ ਉਪ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ, BJP ਉਮੀਦਵਾਰ ਜੀਵਨ ਗੁਪਤਾ ਭਰਨਗੇ ਕਾਗਜ਼

Must read

ਲੁਧਿਆਣਾ ਵਿਚ 19 ਜੂਨ ਨੂੰ ਉਪ ਚੋਣਾਂ ਹਨ। ਅੱਜ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਅਜੇ ਤੱਕ ਪ੍ਰਮੁੱਖ ਪਾਰਟੀਆਂ ਵਿਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਆਪ ਦੇ ਉਮੀਦਵਾਰ ਨਾਮਜ਼ਗੀ ਭਰ ਚੁੱਕੇ ਹਨ। ਅੱਜ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਕਾਗਜ਼ ਭਰਨਗੇ।

ਗੁਪਤਾ ਨੇ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਚੋਣ ਪ੍ਰਚਾਰ ਨੂੰ ਬਲ ਦੇਣ ਲਈ ਭਾਜਪਾ ਦੇ ਕੁਝ ਦਿੱਗਜ਼ ਨੇਤਾ ਨੂੰ ਵੀ ਚੁਣਿਆ ਗਿਆ ਹੈ। ਇਨ੍ਹਾਂ ਸਟਾਰ ਪ੍ਰਚਾਰਕਰਾਂ ਵਿਚ ਸਭ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਤੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸ਼ਾਮਲ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article