ਸੇਵਾਮੁਕਤ ਜ਼ਿਲ੍ਹਾ ਅਟਾਰਨੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ
ਦਿ ਸਿਟੀ ਹੈਡਲਾਈਨ
ਲੁਧਿਆਣਾ, 1 ਨਵੰਬਰ
ਜਿਥੇ ਪੂਰੇ ਦੇਸ਼ ਵਿੱਚ ਬੁੱਧਵਾਰ ਪਤਨੀਆਂ ਪਤੀ ਦੀ ਲੰਬੀ ਉਮਰ ਦੇ ਲਈ ਕਰਵਾ ਚੌਥ ਦਾ ਵਰਤ ਰੱਖ ਰਹੀਆਂ ਸੀ। ਉਥੇ ਹੀ ਲੁਧਿਆਣਾ ਵਿੱਚ ਇੱਕ ਪਤੀ ਨੇ ਮਾਮੂਲੀ ਗੱਲ ਤੋਂ ਬਾਅਦ ਹੀ ਗੂਸੇ ਵਿੱਚ ਆ ਆਪਣੀ ਪਤਨੀ ਦਾ ਤੇਜ਼ਦਾਰ ਹਥਿਆਰਾਂ ਦੇ ਨਾਲ ਕਤ.ਲ ਕਰ ਦਿੱਤਾ। ਇਹ ਘਟਨਾ ਲੁਧਿਆਣਾ ਸ਼ਹਿਰ ਦੇ ਪੌਸ਼ ਇਲਾਕੇ ਗੁਰਦੇਵ ਨਗਰ ਦੀ ਹੈ। ਜਿਥੇ ਇਸ ਘਟਨਾਨੂੰ ਅੰਜਾਮ ਕਿਸੇ ਹੋਰ ਨਹੀਂ ਬਲਕਿ ਲੋਕਾਂ ਲਈ ਇਨਸਾਫ਼ ਦੀ ਲੜਾਈ ਲੜਨ ਵਾਲੇ ਇੱਕ ਸੇਵਾਮੁਕਤ ਜ਼ਿਲ੍ਹਾ ਅਟਾਰਨੀ ਨੇ ਦਿੱਤਾ। ਉਸਨੇ ਆਪਣੀ ਬਜ਼ੁਰਗ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਆਪਣੀ ਪਤਨੀ ਦਾ ਕਤਲ ਕਰਨ ਤੋਂ ਬਾਅਦ ਕਥਿਤ ਦੋਸ਼ੀ ਬਜ਼ੁਰਗ ਨੇ ਖੁਦ ਇਸ ਦੀ ਸੂਚਨਾ ਪਟਿਆਲਾ ਰਹਿੰਦੇ ਆਪਣੇ ਬੇਟੇ ਨੂੰ ਦਿੱਤੀ। ਜਿਸ ਤੋਂ ਬਾਅਦ ਜਦੋਂ ਉਹ ਘਰ ਪਹੁੰਚਿਆ ਤਾਂ ਉਸ ਨੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਕਤਲ ਦੀ ਸੂਚਨਾ ਮਿਲਦੇ ਹੀ ਸ਼ਹਿਰ ਦੇ ਉਚ ਪੁਲੀਸ ਅਧਿਕਾਰੀ ਤੇ ਥਾਣਾ ਡਵੀਜਨ ਨੰਬਰ 5 ਦੀ ਪੁਲੀਸ ਮੌਕੇ ’ਤੇ ਪੁੱਜੀ। ਔਰਤ ਦੀ ਪਛਾਣ ਮਨਜੀਤ ਕੌਰ (80ਸਾਲਾਂ) ਵੱਜੋਂ ਹੋਈ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਸੇਵਾਮੁਕਤ ਜ਼ਿਲ੍ਹਾ ਅਰਟਾਰਨੀ ਹਰਚਰਨ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਉਸਨੂੰ ਗਿ੍ਰਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਹਰਚਰਨ ਸਿੰਘ ਆਪਣੀ ਪਤਨੀ ਮਨਜੀਤ ਕੌਰ ਨਾਲ ਗੁਰੂਦੇਵ ਨਗਰ ਸਥਿਤ ਮਕਾਨ ਵਿੱਚ ਇਕੱਲਾ ਰਹਿੰਦਾ ਸੀ। ਜਦੋਂਕਿ ਉਸ ਦਾ ਲੜਕਾ ਪਟਿਆਲੇ ਵਿੱਚ ਕਾਰੋਬਾਰ ਕਰਦਾ ਹੈ ਅਤੇ ਉੱਥੇ ਹੀ ਰਹਿੰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਦੁਪਹਿਰ ਨੂੰ ਬਜ਼ੁਰਗ ਹਰਚਰਨ ਸਿੰਘ ਅਤੇ ਬਜ਼ੁਰਗ ਮਨਜੀਤ ਕੌਰ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ। ਹਰਚਰਨ ਸਿੰਘ ਨੇ ਗੁੱਸੇ ’ਚ ਆ ਕੇ ਤੇਜ਼ਧਾਰ ਹਥਿਆਰ ਚੁੱਕ ਕੇ ਪਤਨੀ ਦੇ ਸਿਰ ’ਤੇ ਵਾਰ ਕਰ ਦਿੱਤਾ। ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕੁਝ ਸਮੇਂ ਬਾਅਦ ਹਰਚਰਨ ਸਿੰਘ ਨੇ ਇਸ ਦੀ ਜਾਣਕਾਰੀ ਪਟਿਆਲਾ ਰਹਿੰਦੇ ਆਪਣੇ ਲੜਕੇ ਨੂੰ ਦਿੱਤੀ। ਜਿਸ ਤੋਂ ਬਾਅਦ ਉਹ ਘਰ ਪਹੁੰਚਿਆ ਅਤੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ ।