Thursday, January 30, 2025
spot_img

ਲੁਧਿਆਣਾ ‘ਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਤੇ ਚੁੱਕੇ ਸਵਾਲ

Must read

ਲੁਧਿਆਣਾ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਲੁਧਿਆਣਾ ਦੌਰੇ ਦੌਰਾਨ ਹਲਕਾ ਕੇਂਦਰੀ ਸਥਿਤ ਸਰਕਾਰੀ ਸਕੂਲ ਦੇ ਬਾਹਰ ਪਹੁੰਚੇ। ਜਿੱਥੇ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਦੇ ਸਿੱਖਿਆ ਪ੍ਰਣਾਲੀ ’ਤੇ ਸਵਾਲ ਚੁੱਕੇ। ਉਹਨਾਂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਕੁਝ ਸਮਾਂ ਸਕੂਲ ਦਾ ਹੱਲ ਨਹੀਂ ਕੱਢਿਆ ਤਾਂ ਆਉਂਦੇ ਦਿਨਾਂ ’ਚ ਉਹ ਹਲਕਾ ਕੇਂਦਰੀ ਦੇ ਵਾਰਡ ਨੰ 80 ਤੋਂ ਭਾਜਪਾ ਕੌਂਸਲਰ ਗੌਰਵਜੀਤ ਸਿੰਘ ਗੋਰਾ ਦੀ ਅਗਵਾਈ ਵਿੱਚ ਘਟਨਾ ਦੇਣ ਨੂੰ ਮਜ਼ਬੂਰ ਹੋ ਜਾਣਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਉੱਪਰ ਚੁੱਕਣ ਦੇ ਦਾਅਵੇ ਕਰ ਰਹੀ ਹੈ ਪਰ ਸਕੂਲ ਦੀਆਂ ਮੌਜੂਦਾ ਤਸਵੀਰਾਂ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਦੀ ਸੱਚਾਈ ਨੂੰ ਬਿਆਨ ਕਰਦੀਆਂ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article