ਭਾਰਤ ਵੱਲੋਂ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਲੁਧਿਆਣਾ ਵਿੱਚ ਜਸ਼ਨ ਦਾ ਮਾਹੌਲ ਹੈ। ਹਰ ਗਲੀ ਅਤੇ ਮੁਹੱਲੇ ਦੇ ਲੋਕਾਂ ਨੇ ਭਾਰਤ ਦੀ ਜਿੱਤ ‘ਤੇ ਖੁਸ਼ੀ ਦਾ ਇਜ਼ਹਾਰ ਕੀਤਾ। ਲੋਕਾਂ ਨੇ ਵੱਡੀ ਗਿਣਤੀ ਵਿੱਚ ਪਟਾਕੇ ਚਲਾਏ। ਨੌਜਵਾਨਾਂ ਨੇ ਸੜਕਾਂ ‘ਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਾਏ। ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਡਿਜੀਟਲ ਸਕਰੀਨਾਂ ਲਗਾਈਆਂ ਗਈਆਂ।
ਸੈਂਕੜੇ ਲੋਕ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡੇ ਜਾ ਰਹੇ ਫਾਈਨਲ ਮੈਚ ਦਾ ਆਨੰਦ ਲੈਂਦੇ ਦੇਖੇ ਗਏ। ਨੌਜਵਾਨਾਂ ਨੇ ਹੱਥਾਂ ਵਿੱਚ ਤਿਰੰਗਾ ਝੰਡਾ ਲਹਿਰਾਇਆ। ਪੁਲਿਸ ਅਧਿਕਾਰੀਆਂ ਨੇ ਕਿਪਸ ਮਾਰਕੀਟ ਅਤੇ ਮੁੱਖ ਸੜਕਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ ਤਾਂ ਜੋ ਗੁੰਡਿਆਂ ਨੂੰ ਸੜਕ ‘ਤੇ ਕੋਈ ਹੰਗਾਮਾ ਕਰਨ ਤੋਂ ਰੋਕਿਆ ਜਾ ਸਕੇ।
ਮੈਚ ਦੇ ਆਖਰੀ ਓਵਰ ‘ਚ ਕ੍ਰਿਕਟ ਪ੍ਰਸ਼ੰਸਕਾਂ ਨੇ ਖੂਬ ਜਸ਼ਨ ਮਨਾਇਆ। ਇਸੇ ਤਰ੍ਹਾਂ ਈਸਾ ਨਗਰੀ ਪੁਲੀ, ਸ਼ਿਵਾਜੀ ਨਗਰ, ਸ਼ਿੰਗਾਰ ਸਿਨੇਮਾ ਰੋਡ ਵਿਖੇ ਵੀ ਕ੍ਰਿਕਟ ਪ੍ਰੇਮੀਆਂ ਨੇ ਜਸ਼ਨ ਮਨਾਇਆ। ਕ੍ਰਿਕਟ ਪ੍ਰੇਮੀ ਅਵਤਾਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਭਾਰਤ ਦੀ ਜਿੱਤ ਹੋਈ ਹੈ। ਇਸ ਲਈ ਢੋਲ ਦੀ ਤਾਜ ‘ਤੇ ਭੰਗੜਾ ਵੀ ਪਾਇਆ ਜਾ ਰਿਹਾ ਹੈ।