Thursday, September 19, 2024
spot_img

ਲੁਧਿਆਣਾ ‘ਚ ਟਰੱਕ ਨੂੰ ਓਵਰਟੇਕ ਕਰਦੇ ਸਮੇਂ ਪਲਟੀ ਕਾਰ, ਕਾਰ ਸਵਾਰ ਜ਼ਖ਼ਮੀ

Must read

ਲੁਧਿਆਣਾ : ਸਾਹਨੇਵਾਲ ‘ਚ ਜੀ.ਟੀ ਰੋਡ (NH) ‘ਤੇ ਇੱਕ ਟਰੱਕ ਨੂੰ ਓਵਰਟੇਕ ਕਰਦੇ ਹੋਏ ਇਕ ਕਾਰ ਪਲਟ ਗਈ। ਰਾਹਗੀਰਾਂ ਨੇ ਕਾਰ ਵਿੱਚ ਫਸੇ ਜ਼ਖ਼ਮੀ ਨੌਜਵਾਨਾਂ ਨੂੰ ਬਾਹਰ ਕੱਢਿਆ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕਾਰ ਵਿੱਚ ਸਵਾਰ ਨੌਜਵਾਨ ਕਿਸੇ ਕੰਮ ਲਈ ਲੁਧਿਆਣਾ ਤੋਂ ਸਾਹਨੇਵਾਲ ਜਾ ਰਹੇ ਸਨ।
ਜਾਣਕਾਰੀ ਅਨੁਸਾਰ ਰਸਤੇ ਵਿੱਚ ਟਰੱਕ ਨੂੰ ਓਵਰਟੇਕ ਕਰਦੇ ਸਮੇਂ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਕਾਰ ਪਲਟ ਗਈ। ਕਾਰ ਨੇ ਜੀ.ਟੀ ਰੋਡ ‘ਤੇ ਕਈ ਪਲਟੀਆਂ ਖਾਧੀਆਂ । ਉੱਥੋਂ ਲੰਘ ਰਹੇ ਵਾਹਨ ਚਾਲਕਾਂ ਨੇ ਆਪਣੇ ਵਾਹਨ ਰੋਕ ਲਏ ਅਤੇ ਕਾਰ ‘ਚ ਫਸੇ ਜ਼ਖਮੀ ਨੌਜਵਾਨਾਂ ਨੂੰ ਬਾਹਰ ਕੱਢਿਆ ਗਿਆ। ਕਾਰ ਚਾਲਕ ਨੇ ਦੱਸਿਆ ਕਿ ਟਰੱਕ ਦੀ ਰਫ਼ਤਾਰ ਤੇਜ਼ ਸੀ। ਓਵਰਟੇਕ ਕਰਦੇ ਸਮੇਂ ਟਰੱਕ ਡਰਾਈਵਰ ਨੇ ਲਾਪਰਵਾਹੀ ਨਾਲ ਗੱਡੀ ਨੂੰ ਟੱਕਰ ਮਾਰ ਦਿੱਤੀ। ਦੂਜੇ ਪਾਸੇ, ਪੁਲਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article