Monday, December 23, 2024
spot_img

ਲੁਧਿਆਣਾ ‘ਚ ਨਾਬਾਲਿਗ ਦੀ ਸ਼ੱਕੀ ਹਾਲਾਤਾਂ ‘ਚ ਮੌ ਤ, ਪਰਿਵਾਰਕ ਮੈਂਬਰਾਂ ਨੇ ਕੀਤਾ ਹੰਗਾਮਾ, ਕਿਹਾ …

Must read

ਲੁਧਿਆਣਾ, 11 ਸਤੰਬਰ : ਸ਼ਹਿਰ ‘ਚ ਇਕ ਨਾਬਾਲਗ ਬੱਚੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਪੱਖੇ ਨਾਲ ਲਟਕਾਈ ਗਈ। ਪੁਲੀਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਨਾਬਾਲਗ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਫਿਰੋਜ਼ਪੁਰ ਰੋਡ ਸਥਿਤ ਸਰਕਟ ਹਾਊਸ ਚੌਕ ਵਿੱਚ ਹੰਗਾਮਾ ਕਰ ਦਿੱਤਾ। ਕੁਝ ਲੋਕਾਂ ਨੇ ਇੱਟਾਂ ਅਤੇ ਪੱਥਰ ਵੀ ਸੁੱਟੇ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਭਜਾ ਦਿੱਤਾ। ਕਰੀਬ 5 ਥਾਣਿਆਂ ਦੀ ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਹੈ।
ਪੁਲੀਸ ਨੇ ਪੱਖੋਵਾਲ ਰੋਡ ’ਤੇ ਕੋਠੀ ਮਾਲਕ ਮਨੀਸ਼ ਦੇ ਘਰ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਕੋਠੀ ਦੇ ਬਾਹਰ ਪੁਲਿਸ ਬਲ ਤਾਇਨਾਤ ਹੈ। ਮ੍ਰਿਤਕ ਲੜਕੀ ਦਾ ਨਾਂ ਅੰਜਲੀ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਬੇਟੀ ਨਾਲ ਬਲਾਤਕਾਰ ਕੀਤਾ ਗਿਆ ਅਤੇ ਉਸ ਦੀ ਲਾਸ਼ ਪੱਖੇ ਨਾਲ ਲਟਕਾਈ ਗਈ।
ਜਾਣਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਅੰਜਲੀ ਸਰਾਭਾ ਨਗਰ ਨੇੜੇ ਪੱਖੋਵਾਲ ਰੋਡ ‘ਤੇ ਇਕ ਘਰ ‘ਚ ਕੰਮ ਕਰਦੀ ਸੀ। ਘਰ ਦੇ ਮਾਲਕ ਨੇ ਬੱਚੀ ਨਾਲ ਬਲਾਤਕਾਰ ਕੀਤਾ ਹੈ। ਉਸ ਨੇ ਫੋਨ ਕਰਕੇ ਦੱਸਿਆ ਕਿ ਅੰਜਲੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਅੰਜਲੀ ਪਿਛਲੇ 2 ਸਾਲਾਂ ਤੋਂ ਕੋਠੀ ਵਿੱਚ ਕੰਮ ਕਰ ਰਹੀ ਸੀ।
ਦੂਜੇ ਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਸੀ.ਪੀ ਜਤਿਨ ਬਾਂਸਲ ਨੇ ਦੱਸਿਆ ਕਿ ਲੜਕੀ ਦੀ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੋਸਟਮਾਰਟਮ ਹੋਵੇਗਾ। ਜੇਕਰ ਉਸ ਨਾਲ ਕੁਝ ਗਲਤ ਹੋਇਆ ਤਾਂ ਬਿਨਾਂ ਕਿਸੇ ਦੇਰੀ ਦੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਪਰਿਵਾਰ ਦੇ ਨਾਲ ਹੈ। ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਇਸ ਸੰਬੰਧ ਵਿੱਚ ਕੋਠੀ ਮਾਲਕ ਮਨੀਸ਼ ਨੇ ਕਿਹਾ ਕਿ ਜਦੋਂ ਸਵੇਰੇ ਮੇਰੀ ਪਤਨੀ ਕੁੜੀ ਨੂੰ 7 ਵਜੇ ਉਠਾਉਣ ਲਈ ਕਮਰੇ ਦਾ ਦਰਵਾਜ਼ਾ ਖੜਕਾਇਆ ਤਾਂ ਕੋਈ ਜਵਾਬ ਨਹੀਂ ਆਇਆ, ਤਾ ਮੇਰੀ ਪਤਨੀ ਘਬਰਾ ਗਈ ਤੇ ਮੈਨੂੰ ਆ ਕੇ ਦੱਸਿਆ ਕਿ ਕੁੜੀ ਦਰਵਾਜਾ ਨਹੀਂ ਖੋਲ੍ਹ ਰਹੀ, ਜਿਸ ਤੇ ਮੈਂ PCR ਅਤੇ ਦੀ ਮਾਂ ਨੂੰ ਬਲਾਉਣ ਲਈ ਫੋਨ ਕਰਕੇ ਬੁਲਾਇਆ ਗਿਆ।ਕਮਰੇ ਦਾ ਦਰਵਾਜਾ ਪੁਲਿਸ ਤੇ ਇਲਾਕੇ ਦੇ ਲੋਕਾਂ ਦੇ ਸਾਹਮਣੇ ਦਰਵਾਜ਼ਾ ਤੋੜਿਆ ਗਿਆ ਤਾਂ ਕੁੜੀ ਨੇ ਪੱਖੇ ਨਾਲ ਫਾਹਾ ਲਿਆ ਹੋਇਆ ਸੀ। ਜਿਸ ਦੀ ਸਾਰੀ ਵੀਡਿਓ ਅਤੇ cctv ਕੈਮਰਿਆਂ ਦੀ ਫੁਟੇਜ ਪੁਲੀਸ ਨੂੰ ਦੇ ਦਿੱਤੀ ਹੈ। ਸੀਸੀਟੀਵੀ ‘ਚ ਸਾਹਮਣੇ ਆਇਆ ਹੈ ਕਿ ਨਾ ਤਾਂ ਕੋਈ ਕਮਰੇ ਦੇ ਅੱਗੇ ਨਾ ਹੀ ਪਿੱਛੇ ਨਜ਼ਰ ਆਇਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article