ਕੇਂਦਰ ਸਰਕਾਰ ਨੇ ਪੰਜਾਬ ‘ਚ ਆਮ ਆਦਮੀ ਕਲੀਨਿਕਾਂ ਦੇ ਨਾਵਾਂ ‘ਤੇ ਇਤਰਾਜ਼ ਕੀਤਾ ਸੀ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਨ੍ਹਾਂ ਕੇਂਦਰਾਂ ਦੇ ਨਾਂ ਬਦਲਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਵਿੱਚ, 242 ਆਮ ਆਦਮੀ ਕਲੀਨਿਕ ਅਤੇ 2889 ਸਿਹਤ ਅਤੇ ਤੰਦਰੁਸਤੀ ਕੇਂਦਰ (2403) ਸਬ ਸੈਂਟਰ ਅਤੇ ਸ਼ਹਿਰੀ ਖੇਤਰਾਂ ਵਿੱਚ 266 ਪ੍ਰਾਇਮਰੀ ਹੈਲਥ ਸੈਂਟਰ ਹੁਣ ਆਯੁਸ਼ਮਾਨ ਅਰੋਗਿਆ ਕੇਂਦਰ ਵਜੋਂ ਜਾਣੇ ਜਾਣਗੇ। ਲੁਧਿਆਣਾ ਦੇ ਆਮ ਆਦਮੀ ਕਲੀਨਿਕਾਂ ਦਾ ਨਾਮ ਬਦਲ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਗਾਈਡਲਾਈਨਸ ਦੇ ਤਹਿਤ ਇਹਨਾਂ ਕੇਂਦਰਾਂ ਦਾ ਨਾਮ ਬਦਲਣਾ ਸ਼ੁਰੂ ਕਰ ਦਿੱਤਾ ਹੈ। ਲੁਧਿਆਣਾ ਸ਼ਹਿਰ ਦੇ ਕਈ ਕਲੀਨਿਕਾਂ ਦੇ ਨਾਮ ਬਦਲੇ ਜਾ ਚੁੱਕੇ ਨੇ ਅਤੇ ਉੱਥੇ ਲੱਗੀ ਸੀਐਮ ਮਾਨ ਵਾਲੀ ਫੋਟੋ ਵੀ ਹਟਾ ਦਿੱਤੀ ਗਈ ਹੈ।