ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵੀਰਵਾਰ ਨੂੰ ਇੱਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਕਾਨਫ਼ਰੰਸ ‘ਚ ਉਹਨਾਂ ਨੇ ਦੱਸਿਆ ਕਿ ਲੁਧਿਆਣਾ ‘ਚ ਇੰਡਸਟਰੀ ਨੂੰ ਹੋਰ ਅੱਗੇ ਲਿਜਾਣ ਲਈ ਪੰਜਾਬ ਸਰਕਾਰ ਵੱਲੋਂ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿੱਚ ਇੱਕ ਵੱਡਾ ਸਟੀਲ ਪਲਾਂਟ ਬਣਾਇਆ ਜਾਵੇਗਾ ਅਤੇ ਇਸ ਪਲਾਂਟ ਨੂੰ ਬਣਾਉਣ ਲਈ 2500 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ। ਇਹ ਪਲਾਂਟ ਨੂੰ ਬਣਾਉਣ ਲਈ ਸਭ ਤੋਂ ਵੱਡਾ ਯੋਗਦਾਨ ਵਰਧਮਾਨ ਦੇ ਚੇਅਰਮੈਨ ਵੱਲੋਂ ਪਾਇਆ ਜਾ ਰਿਹਾ ਹੈ।
ਪੰਜਾਬ ‘ਚ ਵਰਧਮਾਨ ਸਟੀਲ ਇੰਡਸਟਰੀ 2500 ਕਰੋੜ ਰੁਪਏ ਦਾ ਨਿਵੇਸ਼ ਕਰੇਗੀ । ਵਰਧਮਾਨ ਸਟੀਲ ਇੰਡਸਟਰੀ ਨੂੰ ਕਈ ਰਾਜਾਂ ਤੋਂ ਆਫਰ ਮਿਲੇ ਸੀ ਪਰ ਪੰਜਾਬ ਵਰਗੀਆਂ ਸਹੂਲਤਾਂ ਕਿਤੇ ਵੀ ਨਹੀਂ ਮਿਲ ਸਕਦੀਆਂ। ਜਦ ਕਿ ਵਰਧਮਾਨ ਸਟੀਲ ਦਾ ਪਹਿਲਾਂ ਵੀ ਇਕ ਪਲਾਂਟ ਪੰਜਾਬ ਵਿਚ ਹੈ। ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਨੂੰ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ ਤੇ ਇਸ ਲਈ ਕਾਰੋਬਾਰੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ