ਲੁਧਿਆਣਾ ਚੰਡੀਗੜ੍ਹ ਰੋਡ ;ਤੇ ਸਥਿਤ LIG ਫਲੈਟਾਂ ਵਿੱਚੋਂ ਸਬ-ਇੰਸਪੈਕਟਰ ਦੀ ਭੇਦ-ਭਰੇ ਹਾਲਾਤਾਂ ਵਿੱਚ ਮੌਤ ਹੋਈ ਹੈ। ਮ੍ਰਿਤਕ ਸਬ-ਇੰਸਪੈਕਟਰ ਦੀ ਪਹਿਚਾਣ ਰਵਿੰਦਰ ਸਿੰਘ ਵਜੋਂ ਹੋਈ ਹੈ। ਦੱਸ ਦਈਏ ਕਿ ਮ੍ਰਿਤਕ ਪੁਲਿਸ ਲਾਈਨ ਲੁਧਿਆਣਾ ‘ਚ ਤਾਇਨਾਤ ਸੀ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੌਕੇ ਤੇ ਜਾਂਚ ਕਰਨ ਪਹੁੰਚੇ ACP ਨੇ ਜਾਣਕਾਰੀ ਦਿੱਤੀ ਕੀ ਉਹਨਾਂ ਨੂੰ ਕੰਟਰੋਲ ਰੂਮ ਨੂੰ ਸੂਚਨਾ ਆਈ ਸੀ ਕਿ LIG ਫਲੈਟ ਵਿੱਚ ਪੁਲਿਸ ਮੁਲਾਜਮ ਦੀ ਲਾਸ਼ ਪਈ ਹੈ। ਜੋਂ ਕਿ ਪੁਲਿਸ ਵਿੱਚ ਤਾਇਨਾਤ ਸੀ। ਉਹਨਾਂ ਨੇ ਦੱਸਿਆ ਕਿ ਇਸ ਮਾਮਲੇ ਦੇ ਵਿੱਚ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਐਫਐਸਐਲ ਦੀ ਟੀਮ ਵੀ ਮੌਕੇ ਤੇ ਬੁਲਾਈ ਗਈ ਹੈ।