Sunday, December 22, 2024
spot_img

ਲੁਧਿਆਣਾ ‘ਚ ਸ਼ਿਵ ਸੈਨਾ ਦੇ ਦੋ ਨੇਤਾਵਾਂ ‘ਤੇ ਬੰਬ ਸੁੱਟਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਜਾਣੋ ਕੌਣ ਕਰਵਾ ਰਿਹਾ ਸੀ ਇਹ ਹਮਲੇ

Must read

ਪੰਜਾਬ ਦੇ ਲੁਧਿਆਣਾ ‘ਚ ਪਿਛਲੇ 15 ਦਿਨਾਂ ‘ਚ ਸ਼ਿਵ ਸੈਨਾ ਆਗੂਆਂ ਦੇ ਘਰਾਂ ‘ਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ 4 ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪੁਲੀਸ ਕਮਿਸ਼ਨਰ ਅੱਜ ਸਵੇਰੇ 9.30 ਵਜੇ ਸੀ.ਪੀ ਦਫ਼ਤਰ ਨੇੜੇ ਹਾਲ ਵਿੱਚ ਪ੍ਰੈਸ ਕਾਨਫਰੰਸ ਕਰਨਗੇ। ਸੂਤਰਾਂ ਮੁਤਾਬਕ ਘਟਨਾ ਤੋਂ ਪਹਿਲਾਂ ਬਦਮਾਸ਼ਾਂ ਨੇ ਹਿੰਦੂ ਨੇਤਾਵਾਂ ਦੇ ਘਰਾਂ ਦੀ ਰੇਕੀ ਕੀਤੀ ਸੀ।

ਪੈਟਰੋਲ ਬੰਬ ਸੁੱਟ ਕੇ ਭੱਜਣ ਵਾਲੇ ਬਾਈਕ ਸਵਾਰ ਵੀ ਸੇਫ ਸਿਟੀ ਕੈਮਰਿਆਂ ‘ਚ ਕੈਦ ਹੋ ਗਏ। ਬਾਈਕ ਦੀ ਦਿੱਖ ਅਤੇ ਨੰਬਰ ਪਲੇਟ ਦੀ ਮਦਦ ਨਾਲ ਪੁਲਿਸ ਨੇ ਨਵਾਂਸ਼ਹਿਰ ਨੇੜਿਓਂ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਲੁਧਿਆਣਾ ‘ਚ ਸ਼ਿਵ ਸੈਨਾ ਦੇ ਦੋ ਨੇਤਾਵਾਂ ‘ਤੇ ਹਮਲਾ ਹੋਇਆ ਹੈ। ਦੋਵਾਂ ਮਾਮਲਿਆਂ ਵਿੱਚ ਦੋਸ਼ੀ ਵੱਖ-ਵੱਖ ਹੈ। ਇਹ ਬਦਮਾਸ਼ ਜ਼ਿਆਦਾਤਰ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।

ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਇਨ੍ਹਾਂ ਹਮਲਿਆਂ ਪਿੱਛੇ ਬੱਬਰ ਖ਼ਾਲਸਾ ਦਾ ਹੱਥ ਹੈ। ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਰਵਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਅਨਿਲ ਅਤੇ ਮਨੀਸ਼ ਵਜੋਂ ਹੋਈ ਹੈ। ਇਨ੍ਹਾਂ ਘਟਨਾਵਾਂ ਤੋਂ ਬਾਅਦ ਪਾਕਿਸਤਾਨ ‘ਚ ਲੁਕੇ ਅੱਤਵਾਦੀ ਰਣਜੀਤ ਸਿੰਘ ਉਰਫ਼ ਰਣਜੀਤ ਨੀਟਾ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ ਜੋ ਅਜੇ ਫਰਾਰ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article