ਲੁਧਿਆਣਾ, 24 ਜਨਵਰੀ 2024 – ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਥੋੜਾ ਸਮਾਂ ਪਹਿਲਾਂ ਕੈਦੀਆਂ ਵੱਲੋਂ ਜਨਮ ਦਿਨ ਦੀ ਪਾਰਟੀ ਕਰਦਿਆਂ ਦੀ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਚੱਲ ਰਹੀ ਜਾਂਚ ਵਿੱਚ ਜੇਲ੍ਹ ਦੇ ਦੋ ਡਿਪਟੀ ਸੁਪਰਡੈਂਟਾਂ ‘ਤੇ ਗਾਜ ਡਿੱਗੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਡਿਪਟੀ ਸੁਪਰਡੈਂਟ ਗਗਨਦੀਪ ਸ਼ਰਮਾ ਅਤੇ ਸਤਨਾਮ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਖੁਲਾਸਾ ਹੋਇਆ ਹੈ ਕਿ ਦੋਵੇਂ ਮੁਲਜ਼ਮ ਰਿਸ਼ਵਤ ਲੈਂਦੇ ਹਨ ਅਤੇ ਜੇਲ੍ਹ ਦੀਆਂ ਬੈਰਕਾਂ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਅਤੇ ਮੋਬਾਈਲ ਫੋਨ ਸਪਲਾਈ ਕਰਦੇ ਹਨ। ਦੋਵੇਂ UPI ਰਾਹੀਂ ਰਿਸ਼ਵਤ ਲੈਂਦੇ ਹਨ।