Friday, November 8, 2024
spot_img

ਲੁਧਿਆਣਾ : ਡੀ.ਸੀ ਨੇ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਨਿਰੀਖਣ, ਐਮ.ਸੀ.ਐਚ, ਓ.ਪੀ.ਡੀ, ਮੁਫਤ ਦਵਾਈਆਂ ਦੀ ਸਹੂਲਤ ਦੀ ਕੀਤੀ ਜਾਂਚ

Must read

ਲੁਧਿਆਣਾ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਸਵੇਰੇ ਲੁਧਿਆਣਾ ਦੇ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਉਹਨਾਂ ਨੇ ਮੈਡੀਕਲ ਸੇਵਾਵਾਂ, ਚੱਲ ਰਹੇ ਨਿਰਮਾਣ ਕਾਰਜਾਂ ਅਤੇ ਜ਼ਰੂਰੀ ਅਤੇ ਗੈਰ-ਜ਼ਰੂਰੀ ਦਵਾਈਆਂ ਦੀ ਉਪਲਬਧਤਾ ਦੀ ਜਾਂਚ ਕੀਤੀ। ਇਸ ਦੌਰੇ ਵਿੱਚ ਓ.ਪੀ.ਡੀ ਸੇਵਾਵਾਂ, ਮਦਰ ਐਂਡ ਚਾਈਲਡ ਸੈਂਟਰ, ਦਵਾਈਆਂ ਦੀ ਦੁਕਾਨ, ਸਫਾਈ ਅਤੇ ਸੁਧਾਰ ਲਈ ਸੁਝਾਅ ਇਕੱਠੇ ਕਰਨ ਲਈ ਡਾਕਟਰਾਂ, ਸਟਾਫ਼ ਅਤੇ ਮਰੀਜ਼ਾਂ ਨਾਲ ਵਿਸਤ੍ਰਿਤ ਗੱਲਬਾਤ ਕੀਤੀ।

ਡਾਕਟਰਾਂ ਅਤੇ ਹੋਰਾਂ ਨਾਲ ਮੀਟਿੰਗ ਦੌਰਾਨ ਸ੍ਰੀ ਜਤਿੰਦਰ ਜੋਰਵਾਲ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਰੀਜ਼ਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚਾ, ਮਿਆਰੀ ਸਿਹਤ ਸੇਵਾਵਾਂ ਅਤੇ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਾਉਣ ਦੇ ਸਮਰਪਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਥਾਨਕ ਸਿਵਲ ਹਸਪਤਾਲ ਵਿਖੇ ਜੱਚਾ ਤੇ ਬੱਚਾ ਕੇਂਦਰ ਦੇ ਵਿਸਥਾਰ ਅਤੇ ਹੋਰ ਵਿਕਾਸ ਕਾਰਜਾਂ ਲਈ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ। ਉਨ੍ਹਾਂ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਕੰਮ ਦੀ ਸਮਾਂ-ਸੀਮਾ ‘ਤੇ ਵਿਸਥਾਰਤ ਰਿਪੋਰਟ ਦੇਣ ਤਾਂ ਜੋ ਪ੍ਰੋਜੈਕਟ ਦੀ ਗਤੀ ‘ਤੇ ਨੇੜਿਓਂ ਨਿਗਰਾਨੀ ਰੱਖੀ ਜਾ ਸਕੇ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ।

ਡਿਪਟੀ ਕਮਿਸ਼ਨਰ ਨੇ ਵਾਰਡਾਂ ਵਿੱਚ ਮਰੀਜ਼ਾਂ ਤੋਂ ਮੁਫਤ ਦਵਾਈਆਂ ਦੀ ਉਪਲਬਧਤਾ ਅਤੇ ਸਟਾਫ ਦੇ ਵਿਵਹਾਰ ਬਾਰੇ ਵੀ ਫੀਡਬੈਕ ਇਕੱਤਰ ਕੀਤੀ। ਜਾਂਚ ਦੌਰਾਨ ਉਹਨਾਂ ਨੂੰ ਪਤਾ ਲੱਗਾ ਕਿ ਇੱਕ ਡਾਕਟਰ ਨੇ ਇੱਕ ਦਵਾਈ ਲਿਖਵਾਈ ਸੀ ਜੋ ਫਾਰਮੇਸੀ ਵਿੱਚ ਉਪਲਬਧ ਨਹੀਂ ਸੀ। ਉਨ੍ਹਾਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਹ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਕਿ ਮਰੀਜ਼ਾਂ ਨੂੰ ਸੇਵਾਵਾਂ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਇਸ ਤੋਂ ਬਾਅਦ, ਸ੍ਰੀ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਉਡੀਕ ਖੇਤਰਾਂ ਵਿੱਚ ਬੈਠਣ ਦੇ ਢੁਕਵੇਂ ਪ੍ਰਬੰਧਾਂ ਲਈ ਇੱਕ ਵਿਆਪਕ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਡਾਕਟਰਾਂ ਅਤੇ ਹੋਰ ਸਟਾਫ਼ ਦੀ ਸੁਰੱਖਿਆ ਲਈ ਏ.ਸੀ.ਪੀ, ਸਥਾਨਕ ਐਸ.ਐਚ.ਓ ਦੇ ਮੋਬਾਈਲ ਨੰਬਰ ਅਤੇ ਹੈਲਪਲਾਈਨ ਨੰਬਰ ਦਿਖਾਉਣ ਵਾਲੇ ਬੋਰਡ ਲਗਾਉਣ ਤੋਂ ਇਲਾਵਾ ਹੋਰ ਸੀ.ਸੀ.ਟੀ.ਵੀ ਲਗਾਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article