ਪੰਜਾਬ ਵਿਚ 21 ਦਸੰਬਰ ਨੂੰ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਲੁਧਿਆਣਾ ਸ਼ਹਿਰੀ ਵੱਲੋਂ ਆਪਣੀ ਪਹਿਲੀ ਲਿਸਟ ਜਾਰੀ ਕੀਤੀ। ਜਿਸ ਵਿੱਚੋਂ ਲੁਧਿਆਣਾ ਤੋਂ ਕੇਂਦਰੀ ਮੰਤਰੀ ਬਿੱਟੂ ਦੇ ਖਾਸਮ ਖ਼ਾਸ ਅਤੇ ਸਾਬਕਾ ਕੌਂਸਲਰ ਪਰਮਿੰਦਰ ਲਾਪਰਾਂ ਦੀ ਟਿਕਟ ਕੱਟ ਦਿੱਤੀ। ਪਰਮਿੰਦਰ ਸਿੰਘ ਲਾਪਰਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ।