ਦਿ ਸਿਟੀ ਹੈੱਡਲਾਈਨ
ਲੁਧਿਆਣਾ, 30 ਅਪਰੈਲ
ਲੁਧਿਆਣਾ ਦੇ ਗੈਸ ਪੁਰਾ ਇਲਾਕੇ ਦੀ ਫੈਕਟਰੀ ’ਚੋਂ ਗੈਸ ਲੀਕ ਹੋਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 10 ਲੋਕ ਜ਼ਖਮੀ ਅਤੇ ਬੇਹੋਸ਼ੀ ਦੀ ਹਾਲਤ ’ਚ ਮਿਲੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ, ਫਾਇਰ ਬ੍ਰਿਗੇਡ ਤੇ ਐਨਡੀਆਰਐਫ਼ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈ ਹੈ। ਪੁਲਿਸ ਨੇ ਫੈਕਟਰੀ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਖਾਲੀ ਕਰਵਾ ਲਿਆ ਹੈ ਤਾਂ ਜੋ ਗੈਸ ਲੀਕ ਹੋਣ ਕਾਰਨ ਹੋਰ ਕੋਈ ਨੁਕਸਾਨ ਨਾ ਹੋਵੇ। ਇਸ ਦੇ ਨਾਲ ਹੀ ਗੈਸ ਲੀਕ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਦੱਸਿਆ ਜਾ ਰਿਹਾ ਹੈ ਕਿ ਇਹ ਫੈਕਟਰੀ ਬੰਦ ਪਈ ਸੀ ਅਤੇ ਉਥੇ ਗੈਸ ਕਿਵੇਂ ਆਈ ਅਤੇ ਕਿਵੇਂ ਲੀਕ ਹੋਈ। ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਫੈਕਟਰੀ ਦੇ ਮਾਲਕ ਦੀ ਭਾਲ ਲਈ ਵੀ ਯਤਨ ਕੀਤੇ ਜਾ ਰਹੇ ਹਨ।
ਖਾਸ ਗੱਲ ਇਹ ਹੈ ਕਿ ਜੋ ਲੋਕ ਫੈਕਟਰੀ ਦੇ ਆਲੇ-ਦੁਆਲੇ ਬਣੇ ਮਕਾਨਾਂ ’ਚ ਰਹਿ ਰਹੇ ਸਨ। ਇਨ੍ਹਾਂ ਵਿੱਚੋਂ ਕਈ ਹਾਦਸੇ ਦਾ ਸ਼ਿਕਾਰ ਵੀ ਹੋ ਚੁੱਕੇ ਹਨ। ਕਰਿਆਨੇ ਦੀ ਦੁਕਾਨ ਚਲਾਉਣ ਵਾਲੀ ਦੀ ਵੀ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਦੀ ਵਿਧਾਇਕਾ ਰਜਿੰਦਰ ਕੌਰ ਛੀਨਾ ਵੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਨੇ ਤੁਰੰਤ ਪÇੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਐਂਬੂਲੈਂਸਾਂ ਨੂੰ ਬੁਲਾ ਕੇ ਲੋਕਾਂ ਦੀ ਜਾਨ-ਮਾਲ ਨੂੰ ਬਚਾਉਣ ਦੇ ਯਤਨ ਕੀਤੇ।
ਉਨ੍ਹਾਂ ਨੇ ਕਿਹਾ ਕਿ ਗੈਸ ਲੀਕ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ। ਫਿਲਹਾਲ ਜਾਨ ਬਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਪੁਲਿਸ ਫੈਕਟਰੀ ਮਾਲਕ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।