ਪੰਜਾਬ ਸਰਕਾਰ ਨੇ ਸੂਬੇ ਵਿੱਚ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸੇ ਤਹਿਤ ਲੁਧਿਆਣਾ ਦੀ ਡੀਸੀ ਸਾਕਸ਼ੀ ਸਾਹਨੀ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਹੁਣ ਲੁਧਿਆਣਾ ਦੇ ਨਵੇਂ ਡੀਸੀ ਜਤਿੰਦਰ ਜੋਰਵਾਲ ਨੂੰ ਨਿਯੁਕਤ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਨਵ-ਨਿਯੁਕਤ ਡੀਸੀ ਜਤਿੰਦਰ ਜੋਰਵਾਲ ਸ਼ੁੱਕਰਵਾਰ ਨੂੰ ਚਾਰਜ ਸੰਭਾਲਣਗੇ। ਇਸ ਤਹਿਤ ਆਈਏਐਸ ਸਾਕਸ਼ੀ ਸਾਹਨੀ ਨੂੰ ਅੰਮ੍ਰਿਤਸਰ ਦੇ ਡੀਸੀ ਦਾ ਚਾਰਜ ਦਿੱਤਾ ਗਿਆ ਹੈ। ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦਾ ਵੀ ਤਬਾਦਲਾ ਕਰਕੇ ਉਨ੍ਹਾਂ ਨੂੰ ਸੰਗਰੂਰ ਦਾ ਡੀ.ਸੀ. ਆਦਿਤਿਆ ਡੇਚਵਾਲ ਨੂੰ ਨਿਗਮ ਕਮਿਸ਼ਨਰ, ਲੁਧਿਆਣਾ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੁੱਲ 39 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।