ਲੁਧਿਆਣਾ: ਲੁਧਿਆਣਾ ਦੇ ਜਗਰਾਉਂ ‘ਚ ਕਬੱਡੀ ਖਿਡਾਰੀ ਨੂੰ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ।ਖਿਡਾਰੀ ਦੀ ਮੌਕੇ ਉੱਤੇ ਮੌਤ ਹੋ ਗਈ। ਜਗਰਾਉਂ ਐਸਐਸਪੀ ਦਫ਼ਤਰ ਤੋਂ ਕੁਝ ਦੂਰੀ ਉਤੇ ਹੀ ਇਹ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਜਾਣਕਾਰੀ ਮਿਲੀ ਹੈ ਕਿ 26 ਸਾਲਾ ਤੇਜਪਾਲ ਸਿੰਘ, ਪੁੱਤਰ ਰਣਧੀਰ ਸਿੰਘ ਵਾਸੀ ਪਿੰਡ ਗਿੱਦੜਵਿੰਡੀ ਨੂੰ ਜਗਰਾਉਂ ਦੇ ਹਰੀ ਸਿੰਘ ਹਸਪਤਾਲ ਰੋਡ ਦੇ ਲਾਗੇ 6 -7 ਨੌਜਵਾਨਾਂ ਵੱਲੋਂ ਕੁੱਟਮਾਰ ਕਰਨ ਤੋਂ ਬਾਅਦ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੇ ਨਾਲ ਉਸ ਸਮੇਂ ਉਸ ਦੇ ਦੋ ਸਾਥੀ ਵੀ ਸਨ, ਉਨ੍ਹਾਂ ਦੀ ਵੀ ਕੁੱਟਮਾਰ ਕੀਤੀ ਗਈ। ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।



 
                                    
