ਲੁਧਿਆਣਾ, 15 ਸਤੰਬਰ : ਲੁਧਿਆਣਾ ਦੇ ਲਾਡੋਵਾਲ ਨਜਦੀਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ, ਜਦਕਿ ਔਰਤ ਦਾ ਪਤੀ ਅਤੇ ਧੀ ਗੰਭੀਰ ਜ਼ਖਮੀ ਹੋ ਗਏ ਹਨ। ਔਰਤ ਆਪਣੇ ਪਤੀ ਅਤੇ ਬੇਟੀ ਨਾਲ ਮੋਟਰ ਸਾਈਕਲ ‘ਤੇ ਨੂਰਮਹਿਲ ਤੋਂ ਮੱਤੇਵਾੜਾ ਸਥਿਤ ਆਪਣੇ ਨਾਨਕੇ ਘਰ ਜਾ ਰਹੀ ਸੀ।ਅਚਾਨਕ ਇੱਕ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਬੇਟੀ ਅਤੇ ਪਤੀ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦੀ ਪਹਿਚਾਣ ਨਿਸ਼ਾ ਰਾਣੀ (30) ਵਾਸੀ ਨੂਰਮਹਿਲ ਹੋਈ ਹੈ। ਨਿਸ਼ਾ ਦਾ ਵਿਆਹ ਕਰੀਬ 8 ਸਾਲ ਪਹਿਲਾਂ ਹੋਇਆ ਸੀ। ਘਟਨਾ ਦੀ ਜਾਂਚ ਲਈ ਥਾਣਾ ਲਾਡੋਵਾਲ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਸੀ।
ਮ੍ਰਿਤਕ ਨਿਸ਼ਾ ਦੇ ਪਤੀ ਰਵੀ ਨੇ ਦੱਸਿਆ ਕਿ ਉਹ ਨੂਰਮਹਿਲ ਦਾ ਰਹਿਣ ਵਾਲਾ ਹੈ। ਅੱਜ ਉਹ ਆਪਣੀ ਪਤਨੀ ਨਿਸ਼ਾ ਦੇ ਮਾਮੇ ਦੇ ਘਰ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਆ ਰਿਹਾ ਸੀ। ਲਾਡੋਵਾਲ ਨੇੜੇ ਅਚਾਨਕ ਇੱਕ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਉਨ੍ਹਾਂ ਦੀ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟਰੱਕ ਡਰਾਈਵਰ ਔਰਤ ਨੂੰ ਕਾਫੀ ਦੂਰ ਤੱਕ ਘਸੀਟਦਾ ਲੈ ਗਿਆ। ਰਵੀ ਅਨੁਸਾਰ ਨਿਸ਼ਾ ਕਰੀਬ 20 ਮਿੰਟ ਤੱਕ ਸਾਹ ਲੈ ਰਹੀ ਸੀ। ਘਟਨਾ ਦੀ ਸੂਚਨਾ ਐਂਬੂਲੈਂਸ ਨੂੰ ਦਿੱਤੀ ਗਈ, ਪਰ ਐਂਬੂਲੈਂਸ ਮੌਕੇ ‘ਤੇ ਨਹੀਂ ਪਹੁੰਚੀ ਅਤੇ ਨਿਸ਼ਾ ਦੀ ਮੌਤ ਹੋ ਗਈ। ਬੇਟੀ ਦੀ ਬਾਂਹ ‘ਤੇ ਸੱਟ ਲੱਗੀ ਹੈ। ਲੋਕਾਂ ਨੇ ਮੌਕੇ ‘ਤੇ ਟਰੱਕ ਡਰਾਈਵਰ ਨੂੰ ਕਾਬੂ ਕਰਕੇ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।