ਲੁਧਿਆਣਾ : ਲੁਧਿਆਣਾ ‘ਚ 20 ਪਿੰਡਾਂ ਦੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਟ੍ਰੈਕਟਰ ਮਾਰਚ ਕੱਢਿਆ ਹੈ। ਐਨਐਚਏਆਈ ਦਫ਼ਤਰ ਦੇ ਬਾਹਰ ਕਿਸਾਨਾਂ ਨੇ ਟੈਂਟ ਲਗਾ ਕੇ ਧਰਨਾ ਦਿੱਤਾ।ਜਾਣਕਾਰੀ ਮੁਤਾਬਿਕ ਪਤਾ ਲੱਗਾ ਹੈ ਕਿ ਦੋ ਸਾਲ ਪਹਿਲਾਂ ਸਰਕਾਰ ਨੇ ਉਨ੍ਹਾਂ ਦੀਆਂ ਜ਼ਮੀਨਾਂ ’ਤੇ ਜ਼ਬਰਦਸਤੀ ਕਬਜ਼ਾ ਕਰ ਲਿਆ ਸੀ।
ਲੁਧਿਆਣਾ-ਰੋਪੜ ਗਰੀਨ ਫੀਲਡ ਹਾਈਵੇਅ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਦੇਵ ਨੂਰਵਾਲਾ ਨੇ ਦੱਸਿਆ ਕਿ ਜ਼ਮੀਨਾਂ ਦੇ ਰੇਟ ਬਹੁਤ ਘੱਟ ਦਿੱਤੇ ਗਏ ਹਨ। NHAI ਅਧਿਕਾਰੀਆਂ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੇ ਆਰਬਿਟਰੇਸ਼ਨ ਕੇਸ ਦਾਇਰ ਕੀਤਾ ਹੈ, ਜਿਸ ਵਿੱਚ ਸਰਕਾਰ ਜ਼ਮੀਨਾਂ ਦੇ ਰੇਟ ਵਧਾਏਗੀ। ਕਰੀਬ ਇੱਕ ਸਾਲ ਹੋ ਗਿਆ ਹੈ ਪਰ ਉਨ੍ਹਾਂ ਨੂੰ ਪੈਸੇ ਨਹੀਂ ਮਿਲੇ ਹਨ।