ਲੁਧਿਆਣਾ ‘ਚ ਨਕਲੀ ਪਨੀਰ ਅਤੇ ਦੁੱਧ ਵੇਚਣ ਵਾਲਿਆਂ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ! ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ ਤੋਂ ਬਾਅਦ ਸਿਹਤ ਵਿਭਾਗ ਹਰਕਤ ‘ਚ ਆਇਆ ਹੈ। ਲੁਧਿਆਣਾ ਸ਼ਹਿਰ ਵਿੱਚ ਧੜੱਲੇ ਨਾਲ ਨਕਲੀ ਦੁੱਧ ਪਨੀਰ ਅਤੇ ਖੋਇਆ ਵਿੱਕ ਰਿਹਾ ਹੈ ਜੋ ਲੋਕਾਂ ਦੀ ਸਿਹਤ ਲਈ ਹਾਨੀਕਾਰਕ ਹੈ। ਚੇਅਰਮੈਨ ਬੌਬੀ ਨੇ ਇਸ ਮਾਮਲੇ ‘ਤੇ ਬੋਲਦੇ ਹੋਏ ਕਿਹਾ ਕਿ ਸਮੇਂ ਸਮੇਂ ‘ਤੇ ਕਾਰਵਾਈ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਜੋ ਨਿਯਮਾਂ ਦੀ ਉਲੰਘਣਾ ਕਰੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।