ਅੱਜ ਲੁਧਿਆਣਾ ਵਿੱਚ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸੀਨੀਅਰ ਅਧਿਕਾਰੀਆਂ ਨਾਲ ਫਲੈਗ ਮਾਰਚ ਕੱਢਿਆ। ਫਲੈਗ ਮਾਰਚ ਵਿੱਚ 300 ਤੋਂ ਵੱਧ ਪੁਲੀਸ ਮੁਲਾਜ਼ਮ ਸ਼ਾਮਲ ਹਨ। ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਚਾਹਲ ਨੇ ਦੱਸਿਆ ਕਿ ਪੁਲੀਸ ਵੱਲੋਂ ਸ਼ਰਾਰਤੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਇਸੇ ਤਰ੍ਹਾਂ ਆਉਣ ਵਾਲੇ ਦਿਨਾਂ ਵਿੱਚ ਵੀ ਵੱਖ-ਵੱਖ ਖੇਤਰਾਂ ਵਿੱਚ ਪੁਲੀਸ ਦੀ ਗਸ਼ਤ ਤੇਜ਼ ਕੀਤੀ ਜਾਵੇਗੀ। ਸ਼ਹਿਰ ਵਿੱਚ ਬੀਐਸਐਫ ਅਤੇ ਸੀਆਰਪੀਐਫ ਦੀਆਂ ਕੰਪਨੀਆਂ ਤਾਇਨਾਤ ਹਨ।
ਪੁਲਿਸ ਕਮਿਸ਼ਨਰ ਚਾਹਲ ਨੇ ਦੱਸਿਆ ਕਿ ਸ਼ਹਿਰ ‘ਚ ਅਮਨ -ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਵੱਲੋਂ ਸਮੇਂ-ਸਮੇਂ ‘ਤੇ ਫਲੈਗ ਮਾਰਚ ਕੱਢਿਆ ਜਾਂਦਾ ਹੈ | ਇਹ ਮਾਰਚ ਸ਼ਹਿਰ ਦੇ ਪੌਸ਼ ਇਲਾਕਿਆਂ ਸਮੇਤ ਮੁੱਖ ਮਾਰਗਾਂ ਤੋਂ ਹੁੰਦਾ ਹੋਇਆ ਸਮਾਪਤ ਹੋਵੇਗਾ। ਇਹ ਮਾਰਚ ਫ਼ਿਰੋਜ਼ਪੁਰ ਰੋਡ ਸੀ.ਪੀ ਦਫ਼ਤਰ ਤੋਂ ਸ਼ੁਰੂ ਹੋ ਕੇ ਘੁਮਾਰ ਮੰਡੀ, ਸੱਗੂ ਚੌਕ, ਗੁਰਦੇਵ ਨਗਰ ਆਦਿ ਇਲਾਕਿਆਂ ਵਿੱਚੋਂ ਕੱਢਿਆ ਜਾਵੇਗਾ। ਪੁਲਿਸ ਨੇ ਲੋਕਾਂ ਨੂੰ ਪੁਲਿਸ ਦੇ ਕੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਤਾ ਜੋ ਲੋਕ ਸਭਾ ਚੋਣਾਂ ਨਿਰਪੱਖ ਢੰਗ ਨਾਲ ਕਰਵਾਈਆਂ ਜਾ ਸਕਣ।