ਪੰਜਾਬ ਸਰਕਾਰ ਵੱਲੋ ਨਸ਼ਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ਵੱਡੀ ਮੁਹਿੰਮ ਵਿੱਢੀ ਗਈ ਹੈ ਜਿਸ ਤਹਿਤ ਲੁਧਿਆਣਾ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਲੁਧਿਆਣਾ ਦੇ ਮਲਹਾਰ ਰੋਡ ‘ਤੇ ਸਥਿਤ ਪਾਨ ਦੀਆਂ ਦੁਕਾਨਾਂ ‘ਤੇ ਰੇਡ ਕੀਤੀ ਗਈ। ਜਿੱਥੇ ਦੁਕਾਨਦਾਰਾਂ ਵੱਲੋਂ ਬੈਨ ਹੋਈਆਂ ਚੀਜ਼ਾ ਸ਼ਰੇਆਮ ਵੇਚੀਆਂ ਜਾ ਰਹੀਆਂ ਸਨ।
ਦੱਸ ਦਈਏ ਕਿ ਬੀਤੇ ਕੱਲ ਵੀ ਇੱਕ ਨਸ਼ਾ ਤਸਕਰ ਦੇ ਘਰ ‘ਤੇ ਪੁਲਿਸ ਨੇ ਵੱਡਾ ਐਕਸ਼ਨ ਲਿਆ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਡਰੱਗ ਸਮੱਗਲਰ ਦਾ ਘਰ ਤੋੜਿਆ ਗਿਆ। ਮੌਕੇ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ।