Monday, June 16, 2025
spot_img

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਚ 17 ਜੂਨ ਤੋਂ ਸ਼ਾਮ ਐਨੇ ਵਜੇ ਤੋਂ 19 ਜੂਨ ਸ਼ਾਮ ਐਨੇ ਵਜੇ ਤੱਕ ਡਰਾਈ ਡੇਅ ਘੋਸ਼ਿਤ

Must read

ਲੁਧਿਆਣਾ, 16 ਜੂਨ, 2025 : ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਨਿਰਪੱਖ ਅਤੇ ਵਿਵਸਥਾਪੂਰਵਕ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ 17 ਜੂਨ (ਸ਼ਾਮ 6 ਵਜੇ) ਤੋਂ 19 ਜੂਨ (ਸ਼ਾਮ 6 ਵਜੇ) ਤੱਕ ਡਰਾਈ ਡੇਅ ਘੋਸ਼ਿਤ ਕੀਤਾ ਹੈ।

ਹਿਮਾਂਸ਼ੂ ਜੈਨ ਨੇ ਦੇਸੀ ਸ਼ਰਾਬ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ ਹਨ। ਇਸ ਤੋਂ ਇਲਾਵਾ ਕੋਈ ਵੀ ਹੋਟਲ, ਰੈਸਟੋਰੈਂਟ, ਕਲੱਬ, ਬਾਰ ਅਤੇ ਹੋਰ ਅਦਾਰੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਮਾਲੀਆ ਸੀਮਾ ਅਤੇ ਸਬੰਧਤ ਹਲਕੇ ਦੇ ਨਾਲ ਲੱਗਦੇ 3 ਕਿਲੋਮੀਟਰ ਦੇ ਖੇਤਰ ਵਿੱਚ ਸ਼ਰਾਬ ਸਟੋਰ/ਵੇਚ/ਪਰੋਸ ਨਹੀਂ ਕਰਨਗੇ। ਕਿਸੇ ਵੀ ਵਿਅਕਤੀ ਦੁਆਰਾ ਚਲਾਏ ਜਾ ਰਹੇ ਸ਼ਰਾਬ ਦੀਆਂ ਦੁਕਾਨਾਂ, ਹੋਟਲ, ਰੈਸਟੋਰੈਂਟ ਅਤੇ ਕਲੱਬ ਭਾਵੇਂ ਉਹਨਾਂ ਨੂੰ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਲਈ ਵੱਖ-ਵੱਖ ਸ਼੍ਰੇਣੀਆਂ ਦੇ ਲਾਇਸੈਂਸ ਜਾਰੀ ਕੀਤੇ ਗਏ ਹੋਣ ਉਹਨਾਂ ਨੂੰ ਵੀ 17 ਜੂਨ (ਸ਼ਾਮ 6 ਵਜੇ) ਤੋਂ 19 ਜੂਨ (ਸ਼ਾਮ 6 ਵਜੇ) ਤੱਕ ਉਪਰੋਕਤ ਦੱਸੇ ਗਏ ਸਮੇਂ ਦੌਰਾਨ ਸ਼ਰਾਬ ਪਰੋਸਣ ਦੀ ਆਗਿਆ ਨਹੀਂ ਹੈ।

ਜ਼ਿਲ੍ਹਾ ਚੋਣ ਅਫਸਰ ਨੇ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਵੀ ਲਾਜ਼ਮੀ ਕੀਤਾ ਹੈ, ਨਿਰਧਾਰਤ ਸਮੇਂ ਦੌਰਾਨ ਨਿਰਧਾਰਤ ਖੇਤਰਾਂ ਵਿੱਚ ਸ਼ਰਾਬ ਪੀਣ ਵਾਲੇ ਪਦਾਰਥਾਂ ਦੀ ਵਿਕਰੀ, ਵੰਡ ਅਤੇ ਸੇਵਨ ‘ਤੇ ਪਾਬੰਦੀ ਲਗਾਈ ਹੈ। ਸਾਰੇ ਸਬੰਧਤ ਅਧਿਕਾਰੀਆਂ ਅਤੇ ਅਦਾਰਿਆਂ ਨੂੰ ਇਨ੍ਹਾਂ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਮੰਗਲਵਾਰ (17 ਜੂਨ) ਸ਼ਾਮ 6 ਵਜੇ ਪ੍ਰਚਾਰ ਖਤਮ ਹੋਣ ਤੋਂ ਬਾਅਦ ਕੋਈ ਵੀ ਬਾਹਰੀ ਵਿਅਕਤੀ ਲੁਧਿਆਣਾ ਪੱਛਮੀ ਵਿੱਚ ਨਹੀਂ ਰਹਿ ਸਕਦਾ

ਇਨਫੋਰਸਮੈਂਟ ਏਜੰਸੀਆਂ, ਐਫ.ਐਸ.ਟੀ ਅਤੇ ਐਸ.ਐਸ.ਟੀ ਨੂੰ ‘ਨਾਕਾ’ ਤੇਜ਼ ਕਰਨ ਅਤੇ ਖਾਸ ਕਰਕੇ ਪਿਛਲੇ 72 ਘੰਟਿਆਂ ਦੌਰਾਨ ਐਮ.ਸੀ.ਸੀ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article