ਦਿ ਸਿਟੀ ਹੈੱਡ ਲਾਈਨਸ
ਲੁਧਿਆਣਾ, 1 ਫਰਵਰੀ: ਲੁਧਿਆਣਾ ਦੇ ਬੱਸ ਸਟੈਂਡ ਨੇੜੇ ਅੱਜ ਸਵੇਰੇ ਇੱਕ ਵਿਅਕਤੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਲਾਕੇ ਦੇ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਚੌਕੀ ਬੱਸ ਸਟੈਂਡ ਅਤੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੂੰ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।
ਜਾਣਕਾਰੀ ਮੁਤਾਬਕ ਮਰਨ ਵਾਲਾ ਵਿਅਕਤੀ ਰਿਕਸ਼ਾ ਚਾਲਕ ਹੈ।ਪਰ ਉਸ ਦਾ ਨਾਂ ਅਤੇ ਪਛਾਣ ਅਜੇ ਤੱਕ ਪਤਾ ਨਹੀਂ ਹੋ ਸਕੀ। ਹਮਲਾਵਰ ਨੇ ਰਿਕਸ਼ਾ ਚਾਲਕ ‘ਤੇ ਪੱਥਰ ਨਾਲ ਹਮਲਾ ਕਰ ਦਿੱਤਾ। ਉਸ ਦੇ ਸਿਰ ਅਤੇ ਚਿਹਰੇ ਤੋਂ ਕਾਫੀ ਖੂਨ ਨਿਕਲ ਰਿਹਾ ਸੀ। ਫਿਲਹਾਲ ਪੁਲਿਸ ਆਸ ਪਾਸ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਨਾ ਹੋਣ ਕਾਰਨ ਲਾਸ਼ ਨੂੰ 72 ਘੰਟਿਆਂ ਲਈ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।