ਲੁਧਿਆਣਾ, 7 ਅਗਸਤ : ਆਮ ਆਦਮੀ ਪਾਰਟੀ ਨੇ ਸੂਬੇ ਭਰ ਵਿੱਚ ਸੰਗਠਨ ਨੂੰ ਮਜ਼ਬੂਤ ਕੀਤਾ ਹੈ ਅਤੇ ਕੱਲ੍ਹ 117 ਵਿਧਾਨ ਸਭਾ ਕੋਆਰਡੀਨੇਟਰ ਅਤੇ 8 ਨਵੇਂ ਜ਼ਿਲ੍ਹਾ ਇੰਚਾਰਜ ਨਿਯੁਕਤ ਕਰਕੇ ਪਾਰਟੀ ਵਰਕਰਾਂ ਨੂੰ ਸਤਿਕਾਰ ਦਿੱਤਾ ਹੈ ਅਤੇ ਸੰਗਠਨ ਨੂੰ ਨਵੀਂ ਤਾਕਤ ਦਿੱਤੀ ਹੈ। ਉਪਰੋਕਤ ਗੱਲਾਂ ਆਮ ਆਦਮੀ ਪਾਰਟੀ ਮਹਿਲਾ ਵਿਗ ਮਾਲਵਾ ਸੈਂਟਰਲ ਜ਼ੋਨ ਇੰਚਾਰਜ ਅਜਿੰਦਰ ਕੌਰ ਨੇ ਸਥਾਨਕ ਸਿਵਲ ਲਾਈਨਜ਼ ਵਿੱਚ ਨਵ-ਨਿਯੁਕਤ ਕੋਆਰਡੀਨੇਟਰ ਅਤੇ ਜ਼ਿਲ੍ਹਾ ਇੰਚਾਰਜ ਮਨੀਸ਼ਾ ਕਪੂਰ ਨੂੰ ਉਨ੍ਹਾਂ ਦੀ ਨਿਯੁਕਤੀ ‘ਤੇ ਵਧਾਈ ਦਿੰਦੇ ਹੋਏ ਕਹੀਆਂ ਅਤੇ ਜ਼ਿਲ੍ਹੇ ਵਿੱਚ ਸੰਗਠਨ ਦੇ ਵਿਸਥਾਰ ਲਈ ਦਿਸ਼ਾ-ਨਿਰਦੇਸ਼ ਦਿੱਤੇ।
ਅਜਿੰਦਰ ਕੌਰ ਨੇ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ 6 ਵਿਧਾਨ ਸਭਾ ਕੋਆਰਡੀਨੇਟਰ ਅਤੇ ਜ਼ਿਲ੍ਹਾ ਇੰਚਾਰਜ ਜਲਦੀ ਹੀ ਸ਼ਹਿਰ ਵਿੱਚ 95 ਵਾਰਡ ਪ੍ਰਧਾਨਾਂ ਅਤੇ ਵਾਰਡ ਇੰਚਾਰਜਾਂ ਦੀ ਨਿਯੁਕਤੀ ਕਰਨਗੇ ਤਾਂ ਜੋ ਉਨ੍ਹਾਂ ਦੀ ਕਾਰਜਸ਼ੈਲੀ ਵਿੱਚ ਸੁਧਾਰ ਕੀਤਾ ਜਾ ਸਕੇ ਅਤੇ ਪਾਰਟੀ ਲਈ ਨਿਰਸਵਾਰਥ ਕੰਮ ਕਰਨ ਵਾਲੀਆਂ ਔਰਤਾਂ ਨੂੰ ਅੱਗੇ ਆਉਣ ਦਾ ਮੌਕਾ ਮਿਲੇਗਾ।
ਅਜਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਡਾ. ਅਮਨਦੀਪ ਅਰੋੜਾ ਨੇ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ ਕਿ ਆਮ ਘਰਾਂ ਤੋਹ ਜ਼ਮੀਨੀ ਪੱਧਰ ‘ਤੇ ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਨੂੰ ਪਾਰਟੀ ਅਹੁਦੇ ਦੇ ਕੇ ਵਿਸ਼ੇਸ਼ ਸਨਮਾਨ ਦਿੱਤਾ ਜਾਵੇ।
ਅਜਿੰਦਰ ਕੌਰ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ 2027 ਦੀਆਂ ਚੋਣਾਂ ਦੀ ਤਿਆਰੀ ਲਈ ਇੱਕ ਬਿਹਤਰ ਟੀਮ ਬਣਾਉਣ ਦੇ ਨਿਰਦੇਸ਼ ਦਿੱਤੇ।
ਜ਼ਿਲ੍ਹਾ ਇੰਚਾਰਜ ਮਨੀਸ਼ਾ ਕਪੂਰ ਨੇ ਮਾਲਵਾ ਜ਼ੋਨ ਇੰਚਾਰਜ ਅਜਿੰਦਰ ਕੌਰ ਦਾ ਸਵਾਗਤ ਕੀਤਾ ਅਤੇ ਸਾਰੇ ਹਲਕਿਆਂ ਵਿੱਚ ਇੱਕ ਬਿਹਤਰ ਟੀਮ ਚੁਣਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਅਤੇ ਵਿਧਾਨ ਸਭਾ ਖੇਤਰਾਂ ਵਿੱਚ ਮੁਹੱਲਾ ਪੱਧਰ ‘ਤੇ ਮਹਿਲਾ ਮੀਟਿੰਗਾਂ ਦਾ ਆਯੋਜਨ ਕਰਕੇ ਅਤੇ ਉਨ੍ਹਾਂ ਨੂੰ ਸੰਗਠਨ ਨਾਲ ਜੋੜ ਕੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਉੱਤਰੀ ਤੋਂ ਪੂਨਮ ਅਰੋੜਾ, ਪੱਛਮੀ ਤੋਂ ਬਲਜਿੰਦਰ ਕੌਰ, ਕੇਂਦਰੀ ਤੋਂ ਅਲਕਾ ਮਲਹੋਤਰਾ, ਪੂਰਬੀ ਤੋਂ ਰਾਧਾ ਮਲਹੋਤਰਾ, ਦੱਖਣੀ ਤੋਂ ਬਲਜਿੰਦਰ ਕੌਰ, ਆਤਮ ਨਗਰ ਤੋਂ ਸੁਖਪ੍ਰੀਤ ਕੌਰ ਨੇ ਹਿੱਸਾ ਲਿਆ। ਅਜਿੰਦਰ ਕੌਰ ਨੇ ਸਾਰਿਆਂ ਨੂੰ ਸਿਰੋਪਾਓ ਦੇ ਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ।