ਲੁਧਿਆਣਾ 20 ਅਕਤੂਬਰ 2023 : ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸਟੀਲ ਪਲਾਂਟ ਦਾ ਅੱਜ ਲੁਧਿਆਣਾ ‘ਚ ਨੀਂਹ ਪੱਥਰ ਰੱਖਣਗੇ।
ਦੱਸ ਦਈਦੇ ਕਿ TATA ਦਾ ਇਹ ਪਲਾਂਟ 2600 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ। ਇਸ ਦੇ ਪਲਾਂਟ ਦੇ ਸ਼ੁਰੂ ਹੋਣ ਤੋਂ ਬਾਅਦ ਕਰੀਬ 2500 ਲੋਕਾਂ ਨੂੰ ਰੁਜ਼ਗਾਰ ਮਿਲੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਕੇ ਕਿਹਾ, “
ਸਾਡੇ MoU ਦੇ ਨਹੀਂ, ਦਿਲ ਦੇ ਸਾਈਨ ਹੁੰਦੇ ਨੇ…
ਅੱਜ ਦੇਸ਼ ਦੇ ਦੂਜੇ ਸੱਭ ਤੋਂ ਵੱਡੇ TATA ਦੇ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਾਂ…ਲੁਧਿਆਣਾ ਵਿਖੇ ਲੱਗਣ ਵਾਲਾ ਇਹ ਪਲਾਂਟ 2600 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ ਤੇ ਲਗਭਗ 2500 ਲੋਕਾਂ ਨੂੰ ਇਸ ਨਾਲ ਸਿੱਧੇ-ਅਸਿੱਧੇ ਤੌਰ ‘ਤੇ ਰੁਜ਼ਗਾਰ ਮਿਲੇਗਾ…
ਸਾਡੀ ਕੋਸ਼ਿਸ਼ ਵੱਧ ਤੋਂ ਵੱਧ ਨਿਵੇਸ਼ ਦੀ ਹੈ ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਮਿਲੇ ਤੇ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਨਵੇਂ ਪੰਜਾਬ ਦੀ ਕਹਾਣੀ ਲਿਖੇ…”