ਲੁਧਿਆਣਾ ਦੇ ਟਿੱਬਾ ਰੋਡ ‘ਤੇ ਅੱਜ ਇੱਕ ਬੇਕਰੀ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਦੁਕਾਨ ਵਿੱਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ‘ਚੋਂ ਧੂੰਆਂ ਨਿਕਲਦਾ ਦੇਖ ਰਾਹਗੀਰਾਂ ਨੇ ਰੌਲਾ ਪਾਇਆ ਤੇ ਖੁਦ ਹੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਪਰ ਅੱਗ ਵਧਦੀ ਦੇਖ ਕੇ ਲੋਕਾਂ ਨੇ ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ। ਹਾਦਸੇ ਦੌਰਾਨ ਦੁਕਾਨਦਾਰ ਵਾਲ ਵਾਲ ਬਚ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਥਾਣਾ ਟਿੱਬਾ ਦੀ ਪੁਲੀਸ ਮੌਕੇ ਤੇ ਪਹੁੰਚ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਅੱਜ ਟਿੱਬਾ ਰੋਡ ਤੇ ਇੱਕ ਬੇਕਰੀ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਜਦੋਂ ਅੱਗ ਲਗੀ, ਉਸ ਸਮੇਂ ਦੁਕਾਨਦਾਰ ਦੁਕਾਨ ਦੀ ਪਹਿਲੀ ਮੰਜ਼ਿਲ ‘ਤੇ ਸੌਂ ਰਿਹਾ ਸੀ। ਰਾਹਗੀਰਾਂ ਨੇ ਦੁਕਾਨ ਵਿੱਚੋ ਧੂੰਆ ਨਿਕਲਦਾ ਦੇਖ ਰੌਲਾ ਪਾਇਆ। ਲੋਕਾਂ ਨੇ ਰੌਲਾ ਪਾ ਕੇ ਦੁਕਾਨਦਾਰ ਨੂੰ ਜਗਾਇਆ ਤੇ ਪੌੜੀ ਦੀ ਮਦਦ ਨਾਲ ਪਰਿਵਾਰ ਨੂੰ ਬਚਾਇਆ। ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਪਰ ਅੱਗ ਵਧਦੀ ਦੇਖ ਕੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਮਦਦ ਨਾਲ ਕਰੀਬ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
ਥਾਣਾ ਟਿੱਬਾ ਰੋਡ ਦੇ ਐਸਐਚਓ ਭਗਤਵੀਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਗੁਰੂ ਨਾਨਕ ਬੇਕਰੀ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਪੁਲਿਸ ਅਨੁਸਾਰ ਬੇਕਰੀ ਮਾਲਕ ਦਾ ਕਿੰਨਾ ਨੁਕਸਾਨ ਹੋਇਆ ਹੈ, ਇਹ ਨਹੀਂ ਕਿਹਾ ਜਾ ਸਕਦਾ। ਦੁਕਾਨ ਵਿੱਚ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।