ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ। ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਦੀ ਬਿਲਡਿੰਗ ਵਿੱਚ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਅਤੇ ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਿਵਲ ਹਸਪਤਾਲ ਵਿੱਚ ਪ੍ਰਾਈਵੇਟ ਹਸਪਤਾਲ ਦੀ ਤਰ੍ਹਾਂ ਸਹੂਲਤਾਂ ਦਿੱਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਨਵਾਂ ਹਸਪਤਾਲ ਮਾਰਚ ਵਿੱਚ ਲੋਕਾਂ ਨੂੰ ਸਮਰਪਿਤ ਕਰਾਂਗੇ। ਉਨ੍ਹਾਂ ਕਿਹਾ ਇਸ ਵਿੱਚ 24 ਘੰਟੇ ਐਮਰਜੈਂਸੀ ਸੇਵਾ ਸ਼ੁਰੂ ਕਰਾਂਗੇ। ਨਵੇਂ ਸਟਾਫ਼ ਦੀ ਵੀ ਭਰਤੀ ਕੀਤੀ ਜਾਵੇਗੀ ਅਤੇ ਚੰਗੀ ਸਹੂਲਤ ਦੇਵਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਹਸਪਤਾਲ ਵਿਚ ਦਵਾਈਆਂ 100 ਪ੍ਰਤੀਸ਼ਤ ਉਪਲਬੱਧ ਹੋਣਗੀਆਂ। ਦਵਾਈਆਂ ਦੀ ਕੋਈ ਕਮੀ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇੱਥੇ ਮਰੀਜ਼ਾਂ ਨੂੰ ਮੁਫ਼ਤ ਦਵਾਈ ਦਿੱਤੀ ਜਾਵੇਗੀ। ਜੇਕਰ ਕੋਈ ਸ਼ਕਾਇਤ ਆਵੇਗੀ ਤਾਂ ਡਾਕਟਰਾਂ ‘ਤੇ ਐਕਸ਼ਨ ਲਿਆ ਜਾਵੇਗਾ।
ਡਾਕਟਰ ਅਤੇ ਮੈਡੀਕਲ ਸਟਾਫ ਆਪਣਾ ਕੰਮ ਕਰਨਗੇ ਅਸੀਂ ਇਕ ਹਸਪਤਾਲ ਪ੍ਰਸ਼ਾਸਕ ਵਿੰਗ ਨਵਾਂ ਬਣਾ ਰਹੇ ਹਾਂ। ਜੋ ਸਾਰੀਆਂ ਸਮੱਸਿਆਵਾਂ ਦਾ ਹੱਲ ਕੱਢਣਗੇ। ਡਰ ਬਲਬੀਰ ਸਿੰਘ ਨੇ ਕਿਹਾ ਕਿ ਇੱਥੇ cctv ਕੈਮਰੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਾਰਕਿੰਗ ਦਾ ਵੀ ਹੱਲ ਕੀਤਾ ਜਾਵੇਗਾ। ਜਗ੍ਹਾ ਜਗ੍ਹਾ ‘ਤੇ ਗੱਡੀਆਂ ਨਹੀਂ ਖੜ੍ਹੀਆਂ ਹੋਣਗੀਆਂ।