Friday, September 20, 2024
spot_img

ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੂੰ ਇੱਕ ਹੋਰ ਝਟਕਾ ! ਸਾਬਕਾ MLA ਜਗਬੀਰ ਸਿੰਘ ਬਰਾੜ ਭਾਜਪਾ ‘ਚ ਹੋਏ ਸ਼ਾਮਿਲ

Must read

ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਸਿਰਫ ਕੁਝ ਹੀ ਦਿਨ ਬਾਕੀ ਹਨ ਅਤੇ ਪੰਜਾਬ ਵਿੱਚ ਹਰ ਪਾਰਟੀ ਦੇ ਆਗੂਆਂ ਵੱਲੋਂ ਇੱਕ ਪਾਰਟੀ ਛੱਡ ਕੇ ਦੂਜੀ ਪਾਰਟੀ ਜਾ ਕੇ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਆਮ ਆਦਮੀ ਨੂੰ ਅੱਜ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ।

ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਜਗਬੀਰ ਸਿੰਘ ਬਰਾੜ ਨੂੰ ਤਰੁਣ ਚੁੱਘ ਨੇ ਪਾਰਟੀ ‘ਚ ਸ਼ਾਮਿਲ ਕਰਵਾਇਆ ਹੈ।

ਦੱਸ ਦੇਈਏ ਕਿ ਜਗਬੀਰ ਸਿੰਘ ਬਰਾੜ ਇੱਕ ਸਾਲ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਹੁਣ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article