ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਤੋਂ ਬਾਅਦ ਪੰਜਾਬ ‘ਚ ਵੱਖ-ਵੱਖ ਪਾਰਟੀਆਂ ਵੱਲੋਂ ਲਗਾਏ ਗਏ ਹੋਰਡਿੰਗਸ ਉਤਰਵਾਏ ਗਏ। ਪੰਜਾਬ ਭਰ ‘ਚ ਜਿੱਥੇ ਕਿਤੇ ਵੀ ਰਾਜਨੀਤਕ ਪਾਰਟੀ ਵੱਲੋਂ ਜਾਂ ਸਿਆਸੀ ਆਗੂ ਵੱਲੋਂ ਕੋਈ ਬੋਰਡ ਲਗਾਇਆ ਗਿਆ ਹੈ ਤਾਂ ਉਸ ਨੂੰ ਉਤਾਰ ਦਿੱਤਾ ਗਿਆ ਹੈ। ਦੇਸ਼ ਭਰ ਵਿਚ ਚੋਣ ਜ਼ਾਬਤਾ ਲਗਾ ਦਿੱਤਾ ਗਿਆ ਹੈ।ਪੰਜਾਬ ਦੇ ਜ਼ਿਲ੍ਹਾ ਬਠਿੰਡਾ, ਅਬੋਹਰ, ਪਠਾਨਕੋਟ ਦੀਆਂ ਵੱਖ-ਵੱਖ ਥਾਵਾਂ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿਥੇ ਰਾਜਨੀਤਕ ਲੀਡਰਾਂ ਵੱਲੋਂ ਜੋ ਵੀ ਬੋਰਡ ਲਗਾਏ ਗਏ ਹਨ ਉਨ੍ਹਾਂ ਨੂੰ ਉਤਾਰਿਆ ਜਾ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣ ਜ਼ਾਬਤਾ ਲੱਗ ਚੁੱਕਾ ਹੈ ਤੇ ਚੋਣ ਕਮਿਸ਼ਨ ਵੱਲੋਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਕਾਰਨ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਬੋਰਡਾਂ ਨੂੰ ਉਤਾਰਿਆ ਜਾ ਰਿਹਾ ਹੈ।
ਦੱਸ ਦਈਏ ਕਿ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਬੀਤੀ ਕੱਲ ਐਲਾਨ ਹੋ ਚੁੱਕਾ ਹੈ। ਪੰਜਾਬ ਦੀਆਂ 13 ਸੀਟਾਂ, ਚੰਡੀਗੜ੍ਹ ਦੀ ਇਕ ਸੀਟ ਤੇ ਹਿਮਾਚਲ ਪ੍ਰਦੇਸ਼ ਦੀਆਂ 4 ਲੋਕ ਸਭਾ ਸੀਟਾਂ ‘ਤੇ ਸੱਤਵੇਂ ਅਤੇ ਆਖਰੀ ਪੜਾਅ ਵਿਚ 1 ਜੂਨ ਨੂੰ ਵੋਟਿੰਗ ਪਵੇਗੀ ਤੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।