Saturday, September 7, 2024
spot_img

ਲੋਕ ਸਭਾ ਚੋਣਾਂ ਲਈ ਪੰਜਾਬ ‘ਚ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ

Must read

ਪੰਜਾਬ ‘ਆਪ’ ਸਰਕਾਰ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿੱਚ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

ਇਸਦੇ ਨਾਲ ਹੀ ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਨੂੰ ਕਰਮਜੀਤ ਅਨਮੋਲ ਨੂੰ ਫਰੀਦਕੋਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸਦੇ ਨਾਲ ਹੀ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਡਾ. ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਲੁਧਿਆਣਾ, ਗੁਰਦਾਸਪੁਰ, ਆਨੰਦਪੁਰ ਸਾਹਿਬ, ਫ਼ਿਰੋਜ਼ਪੁਰ, ਹੁਸ਼ਿਆਰਪੁਰ ਦੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article