ਪੰਜਾਬ ਦੀ ਲੋਕ ਸਭਾ ਹਲਕਾ ਲੁਧਿਆਣਾ ;ਚ ਵੋਟਾਂ ਦੀ ਗਿਣਤੀ ਜਾਰੀ ਹੈ। ਪਹਿਲੀ ਪੋਸਟਲ ਬੈਲਟ ਦੀ ਗਿਣਤੀ ਪੂਰੀ ਹੋ ਗਈ ਹੈ। ਪਹਿਲੇ ਰਾਊਂਡ ਵਿੱਚ ਰਾਜਾ ਵੜਿੰਗ ਆਪਣੇ ਵਿਰੋਧੀਆਂ ਤੋਂ 1640 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਨੰਬਰ ਤੇ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਹਨ। ਇਹ ਉਮੀਦ ਕੀਤੀ ਜਾ ਰਹੀ ਹੈ ਕਿ ਦੁਪਹਿਰ 2 ਵਜੇ ਤੱਕ ਲੁਧਿਆਣਾ ਸੀਟ ‘ਤੇ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ।
ਇਸ ਸੀਟ ਲਈ 1 ਜੂਨ ਨੂੰ ਵੋਟਿੰਗ ਹੋਈ ਸੀ। ਇੱਥੋਂ 43 ਉਮੀਦਵਾਰ ਮੈਦਾਨ ਵਿੱਚ ਹਨ। 14 ਥਾਵਾਂ ‘ਤੇ ਗਿਣਤੀ ਕੇਂਦਰ ਬਣਾਏ ਗਏ ਹਨ। ਇਸ ਵਾਰ ਲੁਧਿਆਣਾ ਲੋਕ ਸਭਾ ਸੀਟ ਲਈ ਤਿਕੋਣਾ ਮੁਕਾਬਲਾ ਹੈ। ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਅਤੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ, ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਮੌਜੂਦਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸ਼ਹਿਰੀ ਖੇਤਰਾਂ ਵਿੱਚ ਚੋਣ ਲੜ ਰਹੇ ਹਨ। ਦਿਹਾਤੀ ਖੇਤਰਾਂ ਵਿੱਚ ਕਾਂਗਰਸ ਅਤੇ ‘ਆਪ’ ਵਿਚਾਲੇ ਮੁਕਾਬਲਾ ਸੀ, ਪਰ ਪੇਂਡੂ ਖੇਤਰਾਂ ਵਿੱਚ ਭਾਜਪਾ ਦੇ ਵਿਰੋਧ ਦੇ ਬਾਵਜੂਦ ਵੀ ਖਾਮੋਸ਼ ਵੋਟਾਂ ਪਈਆਂ।