Monday, September 16, 2024
spot_img

ਲੋਕ ਸਭਾ ਚੋਣਾਂ 2024 ਨਤੀਜੇ : ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਵੱਡੀ ਲੀਡ ਨਾਲ ਅੱਗੇ, ‘ਆਪ’ ਦੇ ਕਰਮਜੀਤ ਅਨਮੋਲ ਪਿੱਛੇ

Must read

ਫਰੀਦਕੋਟ ਲੋਕ ਸਭਾ ਸੀਟ ਲਈ ਵੋਟਾਂ ਦੀ ਗਿਣਤੀ 8 ਵਜੇ ਸ਼ੁਰੂ ਹੋਵੇਗੀ। ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ 38867 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਪਿੱਛੇ ਚੱਲ ਰਹੇ ਹਨ। ਕਰਮਜੀਤ ਅਨਮੋਲ ਨੂੰ 23875, ਅਮਰਜੀਤ ਸਾਹੋਕੇ ਨੂੰ 16234 ਤੇ ਰਾਜਵਿੰਦਰ ਸਿੰਘ ਨੂੰ 15947 ਵੋਟਾਂ ਮਿਲੀਆਂ ਹਨ। ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਨੂੰ  ਸਿਰਫ 7313 ਵੋਟਾਂ ਮਿਲੀਆਂ ਹਨ।

ਇਹ ਉਮੀਦ ਕੀਤੀ ਜਾ ਰਹੀ ਹੈ ਕਿ ਦੁਪਹਿਰ ਤੱਕ ਫਰੀਦਕੋਟ ਸੀਟ ‘ਤੇ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਫਰੀਦਕੋਟ ਲੋਕ ਸਭਾ ਸੀਟ ਅਧੀਨ ਫ਼ਰੀਦਕੋਟ, ਕੋਟਕਪੂਰਾ, ਜੈਤੋ, ਮੋਗਾ, ਨਿਹਾਲਸਿਹਾਂਵਾਲਾ, ਬਾਘਾਪੁਰਾਣਾ, ਗਿੱਦੜਬਾਹਾ, ਰਾਮਪੁਰਾਫੂਲ ਅਤੇ ਧਰਮਕੋਟ ਵਿਧਾਨ ਸਭਾ ਸੀਟਾਂ ਹਨ। ਵੋਟਾਂ ਦੀ ਗਿਣਤੀ ਲਈ ਫਰੀਦਕੋਟ ਅਤੇ ਮੋਗਾ ਵਿੱਚ ਦੋ ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 300 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਗੜਬੜੀ ਨੂੰ ਰੋਕਣ ਲਈ 300 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article