ਲੁਧਿਆਣਾ, 5 ਅਪ੍ਰੈਲ: ਲੁਧਿਆਣਾ ਲੋਕ ਸਭਾ ਹਲਕਾ ਹਮੇਸ਼ਾ ਤੋਂ ਹੀ ਪੂਰੇ ਪੰਜਾਬ ਵਿੱਚੋਂ ਸਭ ਤੋਂ ਹੋਟ ਸੀਟ ਮੰਨੀ ਜਾਂਦੀ ਹੈ। ਇਸ ਸੀਟ ਤੋਂ ਕੇਂਦਰੀ ਮੰਤਰੀਆਂ ਤੋਂ ਲੈਕੇ ਲੋਕ ਸਭਾ ਦੇ ਡਿਪਟੀ ਸਪੀਕਰ ਤੱਕ ਬਣੇ। ਲੁਧਿਆਣਾ ਲੋਕ ਸਭਾ ਹਲਕੇ ਵਿੱਚ 9 ਵਿਧਾਨ ਸਭਾ ਹਲਕੇ ਜਿਨ੍ਹਾਂ ਵਿੱਚੋਂ 8 ’ਤੇ ਆਪ ਤੇ ਇਕ ਸੀਟ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਕਾਬਜ਼ ਹਨ।
ਲੁਧਿਆਣਾ ਲੋਕ ਸਭਾ ਹਲਕੇ ਦੇ ਵੋਟਰਾਂ ਦੀ ਗੱਲ ਕਰੀਏ ਤਾਂ ਇੱਥੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 28 ਹਜ਼ਾਰ 619 ਵੋਟਰਾਂ ਹੈ। ਜਿਨ੍ਹਾਂ ਵਿੱਚੋਂ 9 ਲੱਖ 22 ਹਜ਼ਾਰ 5 ਪੁਰਸ਼ ਤੇ 8 ਲੱਖ 6 ਹਜ਼ਾਰ 484 ਔਰਤਾਂ ਅਤੇ 130 ਟਰਾਂਸਜੈਂਡਰ ਸ਼ਾਮਲ ਹਨ।
ਲੁਧਿਆਣਾ ਲੋਕ ਸਭਾ ਸੀਟ ਲਈ 1985 ਤੋਂ ਲੈ ਕੇ 2014 ਤੱਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਹੀ ਮੁੱਖ ਮੁਕਾਬਲਾ ਰਿਹਾ ਹੈ। ਪਰ 2019 ਵਿੱਚ ਇਹ ਮੁਕਾਬਲੇ ਵਿੱਚ ਕਾਂਗਰਸ ਤੇ ਲੋਕ ਇਨਸਾਫ਼ ਪਾਰਟੀ ਵਿੱਚ ਰਿਹਾ। ਜਿਸ ਵਿੱਚ ਆਜ਼ਾਦ ਉਮੀਦਵਾਰ ਵੱਜੋਂ ਸਿਮਰਜੀਤ ਸਿੰਘ ਬੈਂਸ ਨੇ 3 ਲੱਖ 10 ਹਜ਼ਾਰ ਵੋਟਾਂ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਸੀ।
ਜਦ ਕਿ ਇਸ ਦੌਰਾਨ ਇੱਕ ਵਾਰ ਇਸ ਸੀਟ ਤੋਂ 1989 ਵਿੱਚ ਸ਼੍ਰੋਮਣੀ ਅਕਾਲੀ ਦਲ ਮਾਨ ਦੇ ਉਮੀਦਵਾਰ ਬੀਬੀ ਰਜਿੰਦਰ ਕੌਰ ਬੁਲਾਰਾ ਜੇਤੂ ਰਹੇ ਸਨ, ਜਦ ਕਿ ਜੇਕਰ 2009 ਤੋਂ ਲੈ ਕੇ 2019 ਤੱਕ ਹੋਈਆਂ ਤਿੰਨ ਲੋਕ ਸਭਾ ਚੋਣਾ ਦੇ ਲੁਧਿਆਣਾ ਦੇ ਨਤੀਜਿਆਂ ਦੀ ਗੱਲ ਕੀਤੀ ਜਾਵੇ ਤਾਂ ਇਸ ਤੇ ਪਿਛਲੀ ਤਿੰਨ ਵਾਰ ਤੋਂ ਲਗਾਤਾਰ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ। 1985 ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੇਵਾ ਸਿੰਘ 2,73352 ਵੋਟਾਂ ਨਾਲ ਪਹਿਲੇ ਨੰਬਰ ਤੇ ਸੈਂਟਰ ਅਤੇ ਜੋਗਿੰਦਰ ਪਾਲ ਪਾਂਡੇ 2,73212 ਵੋਟਾਂ ਨਾਲ ਦੂਜੇ ਨੰਬਰ ਤੇ ਰਹੇ। ਇਸ ਸਾਲ ਸਿਰਫ਼ 140 ਵੋਟਾਂ ਦੇ ਫਰਕ ਨਾਲ ਹੀ ਮੇਵਾ ਸਿੰਘ ਜਿੱਤੇ ਸਨ। 1989 ਵਿੱਚ ਸ਼੍ਰੋਮਣੀ ਅਕਾਲੀ ਦਲ ਮਾਨ ਦੇ ਬੀਬੀ ਰਜਿੰਦਰ ਕੌਰ ਬੁਲਾਰਾ 3,57349 ਵੋਟਾਂ ਨਾਲ ਪਹਿਲੇ ਨੰਬਰ ਤੇ ਕਾਂਗਰਸ ਦੇ ਗੁਰਚਰਨ ਸਿੰਘ ਗਾਲਿਬ 2,23620 ਵੋਟਾਂ ਨਾਲ ਦੂਜੇ ਨੰਬਰ ਤੇ ਰਹੇ। 1992 ਦੀਆਂ ਚੋਣਾਂ ਦੌਰਾਨ ਕਾਂਗਰਸ ਦੇ ਗੁਰਚਰਨ ਸਿੰਘ ਗਾਲਿਬ ਪਹਿਲੇ ਨੰਬਰ ਤੇ ਜਦਕਿ ਭਾਜਪਾ ਦੇ ਕ੍ਰਿਸ਼ਨ ਕਾਂਤ ਜੈਨ ਦੂਜੇ ਨੰਬਰ ਤੇ ਰਹੇ। 1996 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਅਮਰੀਕ ਸਿੰਘ ਆਲੀਵਾਲ 3,56157 ਪਹਿਲੇ ਨੰਬਰ ਤੇ ਅਤੇ ਕਾਂਗਰਸ ਦੇ ਬੀਬੀ ਜਸਵੰਤ ਕੌਰ 2,84997 ਦੂਜੇ ਨੰਬਰ ਤੇ ਰਹੇ। 1998 ਦੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਅਮਰੀਕ ਸਿੰਘ ਆਲੀਵਾਲ 3,70115 ਵੋਟਾਂ ਨਾਲ ਪਹਿਲੇ ਨੰਬਰ ਤੇ ਕਾਂਗਰਸ ਦੇ ਗੁਰਚਰਨ ਸਿੰਘ ਗਾਲਬ 3,60903 ਵੋਟਾਂ ਨਾਲ ਦੂਜੇ ਨੰਬਰ ਤੇ ਰਹੇ। 1999 ਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਗੁਰਚਰਨ ਸਿੰਘ ਗਾਲਿਬ 3,46928 ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਮਰੀਕ ਸਿੰਘ ਆਲੀਵਾਲ 2,41682 ਵੋਟਾਂ ਨਾਲ ਦੂਜੇ ਨੰਬਰ ਤੇ ਰਹੇ। 2004 ਦੀਆਂ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸ਼ਰਨਜੀਤ ਸਿੰਘ ਢਿੱਲੋ 3,29234 ਵੋਟਾਂ ਨਾਲ ਪਹਿਲੇ ਨੰਬਰ ਤੇ ਕਾਂਗਰਸ ਦੇ ਮਨੀਸ਼ ਤਿਵਾਰੀ 2,99694 ਵੋਟਾਂ ਨਾਲ ਦੂਜੇ ਨੰਬਰ ਤੇ ਰਹੇ। ਉਮੀਦਵਾਰ 2009 ਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਮਨੀਸ਼ ਤਿਵਾਰੀ 4,49264 ਵੋਟਾਂ ਨਾਲ ਪਹਿਲੇ ਨੰਬਰ ਤੇ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਗੁਰਚਰਨ ਸਿੰਘ ਗਾਲਿਬ 3,35558 ਵੋਟਾਂ ਨਾਲ ਦੂਜੇ ਨੰਬਰ ਤੇ ਰਹੇ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਤੇ ਰਵਨੀਤ ਸਿੰਘ ਬਿੱਟੂ 3,00459 ਵੋਟਾਂ ਨਾਲ ਪਹਿਲੇ ਨੰਬਰ ਤੇ ਅਤੇ ਆਮ ਆਦਮੀ ਪਾਰਟੀ ਦੇ ਹਰਵਿੰਦਰ ਸਿੰਘ ਫੁਲਕਾ 2,80750 ਵੋਟਾਂ ਨਾਲ ਦੂਜੇ ਨੰਬਰ ਤੇ ਰਹੇ। 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਤੀਜੀ ਵਾਰ ਫਿਰ ਤੋਂ ਕਾਂਗਰਸ ਪਾਰਟੀ ਨੇ ਲੁਧਿਆਣਾ ਲੋਕ ਸਭਾ ਸੀਟ ਤੇ ਕਬਜ਼ਾ ਕੀਤਾ ਇਸ ਦੌਰਾਨ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ 3 ਲੱਖ 83,795 ਵੋਟਾਂ ਨਾਲ ਪਹਿਲੇ ਨੰਬਰ ਤੇ ਅਤੇ ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ 3 ਲੱਖ 10 ਹਜਾਰ ਵੋਟਾਂ ਨਾਲ ਦੂਜੇ ਨੰਬਰ ਤੇ ਰਹੇ।
ਲੁਧਿਆਣਾ ਹਲਕੇ ਦੇ ਲੋਕਾਂ ਨੇ 1985 ਤੋਂ ਹੁਣ ਤੱਕ ਚਾਰ ਵਾਰ ਸ਼੍ਰੋਮਣੀ ਅਕਾਲੀ ਦਲ ਤੇ 5 ਵਾਰ ਕਾਂਗਰਸ ਦਾ ਲੋਕ ਸਭਾ ਮੈਂਬਰ ਚੁਣਿਆ। ਉਸ ਤੋਂ ਇਲਾਵਾ 1 ਵਾਰ ਸ਼੍ਰੋਮਣੀ ਅਕਾਲੀ ਦਲ (ਮਾਨ) ਦੀ ਮਹਿਲਾ ਵੀ ਲੋਕ ਸਭਾ ਵਿੱਚ ਪੁੱਜੀ।