ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦਾ ਮੇਅਰ ਬਣਨਾ ਤੈਅ ਹੋ ਗਿਆ ਹੈ। ਆਮ ਆਦਮੀ ਪਾਰਟੀ ਕੋਲ ਹੁਣ ਕੁੱਲ 46 ਕੌਂਸਲਰ ਹਨ। ਆਮ ਆਦਮੀ ਪਾਰਟੀ ਨੇ ਵੀਰਵਾਰ ਰਾਤ ਨੂੰ ਕਰੀਬ 10.30 ਵਜੇ ਇੱਕ ਸਿਆਸੀ ਧਮਾਕਾ ਕੀਤਾ ਜਦ ਆਮ ਆਦਮੀ ਪਾਰਟੀ ਨੇ ਦੋ ਕਾਂਗਰਸੀ ਅਤੇ ਇੱਕ ਭਾਜਪਾ ਕੌਂਸਲਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ।
ਵਾਰਡ ਨੰਬਰ 45 ਦੀ ਕੌਂਸਲਰ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਪਰਮਿੰਦਰ ਸਿੰਘ ਸੋਮਾ ਅਤੇ ਵਾਰਡ ਨੰਬਰ 42 ਦੇ ਕੌਂਸਲਰ ਜਗਮੀਤ ਸਿੰਘ ਨੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਵਾਰਡ ਨੰਬਰ 21 ਦੇ ਭਾਜਪਾ ਕੌਂਸਲਰ ਅਨੀਤਾ ਨੰਛਲ ਅਤੇ ਕਰਨ ਨੰਛਲ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।