ਬਰਨਾਲਾ ਪੁਲਿਸ ਵੱਲੋਂ ਸ਼ਨੀਵਾਰ ਦੇਰ ਰਾਤ ਹਿਰਾਸਤ ਵਿੱਚ ਲਏ ਗਏ ਲੱਖਾ ਸਿਧਾਣਾ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਲੱਖਾ ਸਿਧਾਣਾ ਨੂੰ ਪੁਲਿਸ ਮੈਡੀਕਲ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਲੈ ਕੇ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਪੇਸ਼ੀ ਤੋਂ ਬਾਅਦ ਪੁਲਿਸ ਨੇ ਲੱਖਾ ਸਿਧਾਣਾ ਨੂੰ ਰਿਹਾਅ ਕਰ ਦਿੱਤਾ।
ਜਾਣਕਾਰੀ ਅਨੁਸਾਰ ਸ਼ਨੀਵਾਰ ਦੇਰ ਰਾਤ ਪੁਲਿਸ ਅਤੇ ਲੱਖਾ ਸਿਧਾਣਾ ਦਾ ਆਪਸ ਵਿੱਚ ਵਿਵਾਦ ਹੋਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲਿਆ ਸੀ। ਅੱਜ ਸਵੇਰੇ ਉਸ ਨੂੰ ਮੈਡੀਕਲ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਮੈਡੀਕਲ ਦੌਰਾਨ ਪੁਲਿਸ ਦੀ ਕਸਟੱਡੀ ‘ਚੋਂ ਲੱਖਾ ਸਿਧਾਣਾ ਨੇ ਕਿਹਾ ਸੀ ਕਿ ਮੇਰੇ ਨਾਲ ਧੱਕਾ ਹੋ ਰਿਹਾ ਹੈ ਪਰ ਕੋਈ ਗੱਲ ਨਹੀਂ ਮੈਂ ਚੜ੍ਹਦੀ ਕਲਾ ‘ਚ ਹਾਂ”।