ਦਿੱਲੀ ‘ਚ ਵਧਦੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਵੱਡਾ ਹੁਕਮ ਦਿੱਤਾ ਹੈ। ਅਦਾਲਤ ਨੇ ਹੁਣ ਦਿੱਲੀ-ਐਨਸੀਆਰ ਵਿੱਚ 10ਵੀਂ ਅਤੇ 12ਵੀਂ ਜਮਾਤਾਂ ਨੂੰ ਬੰਦ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਹੁਣਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਚੱਲਣਗੀਆਂ। ਸੁਪਰੀਮ ਕੋਰਟ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਕਰੇਗਾ।
ਜਸਟਿਸ ਅਭੈ ਐਸ ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ ਬੈਂਚ ਦਿੱਲੀ ਅਤੇ ਆਸਪਾਸ ਦੇ ਖੇਤਰਾਂ ਵਿੱਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਨਿਰਦੇਸ਼ਾਂ ਦੀ ਮੰਗ ਕਰਨ ਵਾਲੀ ਪਟੀਸ਼ਨ ਦੀ ਸੁਣਵਾਈ ਕਰ ਰਹੀ ਸੀ।ਅਦਾਲਤ ਨੇ ਰਾਸ਼ਟਰੀ ਰਾਜਧਾਨੀ ਵਿੱਚ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (ਜੀਆਰਪੀ) ਦੇ ਤਹਿਤ ਪ੍ਰਦੂਸ਼ਣ ਰੋਕੂ ਪਾਬੰਦੀਆਂ ਨੂੰ ਲਾਗੂ ਕਰਨ ਵਿੱਚ ਦੇਰੀ ਲਈ ਦਿੱਲੀ ਸਰਕਾਰ ਅਤੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐਮ) ਦੀ ਖਿਚਾਈ ਕੀਤੀ ਹੈ। ਇਸ ਤੋਂ ਇਲਾਵਾ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਸੂਬਾ ਸਰਕਾਰਾਂ ‘ਤੇ ਛੱਡ ਦਿੱਤਾ ਗਿਆ ਹੈ।
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ‘ਚ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ‘ਤੇ ਚਿੰਤਾ ਜ਼ਾਹਰ ਕੀਤੀ ਅਤੇ ਗਰੁੱਪ 4 ਨੂੰ ਲਾਗੂ ਕਰਨ ‘ਚ ਹੋ ਰਹੀ ਦੇਰੀ ‘ਤੇ ਦਿੱਲੀ ਸਰਕਾਰ ਨੂੰ ਸਵਾਲ ਕੀਤਾ। ਅਦਾਲਤ ਨੇ ਸਖ਼ਤੀ ਨਾਲ ਕਿਹਾ ਕਿ ਗ੍ਰੇਪ-4 ਦੀਆਂ ਪਾਬੰਦੀਆਂ ਹਟਾਉਣ ਲਈ ਪਹਿਲਾਂ ਅਦਾਲਤ ਦੀ ਇਜਾਜ਼ਤ ਲੈਣੀ ਪਵੇਗੀ।