Saturday, September 7, 2024
spot_img

ਵਿਆਹ ਕਰਵਾਉਣ ਲਈ ਅਮਰੀਕਾ ਤੋਂ ਪੰਜਾਬ ਆਏ ਨੌਜਵਾਨ ਨੂੰ ਵਰਮਾਲਾ ਦੌਰਾਨ ਪਿਆ ਦਿਲ ਦਾ ਦੌ*ਰਾ

Must read

ਨਵਾਂ ਸ਼ਹਿਰ ਦੀ ਸਬ-ਤਹਿਸੀਲ ਬੰਗਾ ਇਲਾਕੇ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕਵਿਆਹ ਸਮਾਗਮ ‘ਚ ਲਾੜੀ ਦੀਆਂ ਅੱਖਾਂ ਸਾਹਮਣੇ ਲਾੜੇ ਦੀ ਮੌਤ ਹੋ ਗਈ। ਮਿਲੀ ਜਾਣਕਰੀ ਮੁਤਾਬਿਕ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਲੜਕਾ ਵਿਆਹ ਕਰਵਾਉਣ ਲਈ ਅਮਰੀਕਾ ਤੋਂ ਪੰਜਾਬ ਆਇਆ ਸੀ।

ਮ੍ਰਿਤਕ ਦੀ ਪਛਾਣ ਵਿਪਨ ਕੁਮਾਰ ਵਜੋਂ ਹੋਈ ਹੈ। ਉਕਤ ਨੌਜਵਾਨ 2012 ਵਿੱਚ ਅਮਰੀਕਾ ਗਿਆ ਸੀ ਅਤੇ ਪੀ.ਆਰ. ਹੋ ਕੇ ਵਿਆਹ ਕਰਾਉਣ ਲਈ ਪੰਜਾਬ ਵਾਪਸ ਆਇਆ ਹੋਇਆ ਸੀ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਵਰਮਾਲਾ ਦੌਰਾਨ ਹਾਰਟ ਅਟੈਕ ਆਉਣ ਕਾਰਨ ਲਾੜੇ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਕਾਰਨ ਦੋਵਾਂ ਪਰਿਵਾਰਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਇਸ ਖ਼ਬਰ ਤੋਂ ਬਾਅਦ ਇਲਾਕੇ ‘ਚ ਵੀ ਸੋਗ ਦੀ ਲਹਿਰ ਦੌੜ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article