ਲੁਧਿਆਣਾ ਤੋਂ ਇੱਕ ਬਹੁਤ ਮੰਦਭਾਗੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਆਪਣੇ ਵਿਆਹ ਦੀ ਵਰ੍ਹੇਗੰਢ ਮੌਕੇ ਸਕੂਟਰ ‘ਤੇ ਰਾੜਾ ਸਾਹਿਬ ਮੱਥਾ ਟੇਕਣ ਜਾ ਰਹੇ ਇੱਕ ਬਜ਼ੁਰਗ ਜੋੜੇ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਦੱਸ ਦਈਏ ਕਿ ਰਸਤੇ ‘ਚ ਇੱਕ ਸਕਾਰਪੀਓ ਗੱਡੀ ਨੇ ਬਜ਼ੁਰਗ ਜੋੜੇ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਜੋੜੇ ਦੀ ਮੌਕੇ ‘ਤੇ ਮੌਤ ਹੋ ਗਈ।