ਅੱਜ ਯਾਨੀ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਇੱਕ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚੇ। ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਲੱਕੀ ਨੇ ਰਾਹੁਲ ਗਾਂਧੀ ਦਾ ਸਵਾਗਤ ਕੀਤਾ।
ਲੱਕੀ ਨੇ ਦੱਸਿਆ ਕਿ ਚੰਡੀਗੜ੍ਹ ਦੇ ਫਾਰੈਸਟ ਹਿੱਲ ਵਿਚ ਸੁਪਰੀਮ ਕੋਰਟ ਦੇ ਵਕੀਲ ਆਰ.ਐਸ.ਚੀਮਾ ਦੀ ਬੇਟੀ ਦਾ ਵਿਆਹ ਸਮਾਗਮ ਹੈ। ਇਸ ‘ਚ ਹਿੱਸਾ ਲੈਣ ਲਈ ਰਾਹੁਲ ਗਾਂਧੀ ਚੰਡੀਗੜ੍ਹ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨਾਲ ਕਈ ਕਾਂਗਰਸੀ ਵਰਕਰ ਵੀ ਮੌਜੂਦ ਸਨ।