ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪਹਿਲਵਾਨ ਵਿਨੇਸ਼ ਫੋਗਾਟ ਨੇ ਜਿਸ ਤਰ੍ਹਾਂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ, ਉਸ ਤੋਂ ਉਸ ਦੇ ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਵਿਨੇਸ਼ ਫੋਗਾਟ ਦੇ ਨਾਲ ਟੋਕੀਓ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਬਜਰੰਗ ਪੂਨੀਆ ਨੇ ਵੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਕਾਂਗਰਸ ਪਾਰਟੀ ਨੇ ਉਨ੍ਹਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ।
ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਹਰਿਆਣਾ ਚੋਣਾਂ ਸਬੰਧੀ ਵਿਚਾਰੇ ਗਏ 49 ਵਿੱਚੋਂ 34 ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ। ਪਾਰਟੀ ਛੇਤੀ ਹੀ ਹਰਿਆਣਾ ਚੋਣਾਂ ਲਈ ਫੋਗਾਟ ਦੀ ਸੰਭਾਵਿਤ ਉਮੀਦਵਾਰੀ ਬਾਰੇ ਜਾਣਕਾਰੀ ਦੇ ਸਕਦੀ ਹੈ।
ਕਾਂਗਰਸ ਦੇ ਐਕਸ ਹੈਂਡਲ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਚੋਣਾਂ ਵਿੱਚ ਆਪਣੀ ਸੰਭਾਵਿਤ ਸ਼ਮੂਲੀਅਤ ਦੇ ਸੰਕੇਤ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਵੀ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਕਾਂਗਰਸ ਨੇ ਦੋਵਾਂ ਖਿਡਾਰੀਆਂ ਨੂੰ ਚੋਣ ਟਿਕਟਾਂ ਦੀ ਪੇਸ਼ਕਸ਼ ਕੀਤੀ ਹੈ। ਹਾਲਾਂਕਿ, ਕਾਂਗਰਸ ਦੇ ਸੂਬਾ ਇੰਚਾਰਜ ਦੀਪਕ ਬਾਰੀਆ ਨੇ ਕਿਹਾ ਕਿ ਅੰਤਿਮ ਫੈਸਲਾ ਵਿਨੇਸ਼ ਫੋਗਾਟ ‘ਤੇ ਨਿਰਭਰ ਕਰਦਾ ਹੈ ਅਤੇ ਜਲਦੀ ਹੀ ਸਪੱਸ਼ਟਤਾ ਦੀ ਉਮੀਦ ਹੈ।