ਵਿਸ਼ਨੂੰਦੇਵ ਸਾਈ ਛੱਤੀਸਗੜ੍ਹ ਦੇ ਚੌਥੇ ਮੁੱਖ ਮੰਤਰੀ ਬਣ ਗਏ ਹਨ। ਰਾਏਪੁਰ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਵਜੋਂ ਹਿੰਦੀ ਵਿੱਚ ਸਹੁੰ ਚੁੱਕੀ। ਰਾਜਪਾਲ ਵਿਸ਼ਵਭੂਸ਼ਣ ਹਰੀਚੰਦਨ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਉਨ੍ਹਾਂ ਤੋਂ ਬਾਅਦ ਅਰੁਣ ਸਾਵ ਅਤੇ ਵਿਜੈ ਸ਼ਰਮਾ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਸਹੁੰ ਚੁੱਕਣ ਤੋਂ ਬਾਅਦ ਸਾਈਂ ਨੇ ਮੰਤਰਾਲੇ ਪਹੁੰਚ ਕੇ ਚਾਰਜ ਸੰਭਾਲ ਲਿਆ। ਉਨ੍ਹਾਂ ਨਾਲ ਅਰੁਣ ਸਾਵ ਅਤੇ ਵਿਜੈ ਸ਼ਰਮਾ ਵੀ ਮੌਜੂਦ ਸਨ।
ਸਹੁੰ ਚੁੱਕ ਸਮਾਗਮ ਦੇ ਸਥਾਨ ਸਾਇੰਸ ਕਾਲਜ ਗਰਾਊਂਡ ਦੇ ਮੰਚ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਨਾਲ ਕਈ ਰਾਜਾਂ ਦੇ ਮੁੱਖ ਮੰਤਰੀ ਮੌਜੂਦ ਸਨ।
ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਮੁੱਖ ਮੰਤਰੀ ਵਿਸ਼ਨੂੰਦੇਵ ਸਾਈ ਗਾਇਤਰੀ ਨਗਰ ਸਥਿਤ ਜਗਨਨਾਥ ਮੰਦਿਰ ਪਹੁੰਚੇ ਜਿੱਥੇ ਉਨ੍ਹਾਂ ਨੇ ਭਗਵਾਨ ਜਗਨਨਾਥ ਦੀ ਪੂਜਾ ਕੀਤੀ ਅਤੇ ਆਸ਼ੀਰਵਾਦ ਲਿਆ। ਇਸ ਦੌਰਾਨ ਰਾਏਪੁਰ ਉੱਤਰੀ ਦੇ ਵਿਧਾਇਕ ਪੁਰੰਦਰ ਮਿਸ਼ਰਾ ਵੀ ਮੌਜੂਦ ਸਨ।